politics-crime-education-news-punjab

ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ਵਿੱਚ ਮੌਤ

Sep12,2022 | |

ਪਾਕਿਸਤਾਨ ਦੀ ਜੇਲ -ਚ ਬੰਦ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਮੌਤ ਹੋ ਗਈ ...ਸੜਕ ਹਾਦਸੇ -ਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਹਸਪਤਾਲ -ਚ ਉਸ ਦੀ ਮੌਤ ਹੋ ਗਈ। 2013 ਵਿੱਚ ਲਾਹੌਰ ਵਿੱਚ ਕੈਦੀ ਹਮਲੇ ਤੋਂ ਬਾਅਦ ਸਰਬਜੀਤ ਦੀ ਮੌਤ ਹੋ ਗਈ ਸੀ। ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਐਤਵਾਰ ਨੂੰ ਸੁਖਪ੍ਰੀਤ ਕੌਰ ਆਪਣੀ ਧੀ ਸਵਪਨਦੀਪ ਨੂੰ ਮਿਲਣ ਲਈ ਮੋਟਰਸਾਈਕਲ -ਤੇ ਆਪਣੇ ਗੁਆਂਢੀ ਨਾਲ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਦੋਂ ਸੁਖਪ੍ਰੀਤ ਕੌਰ ਅੰਮ੍ਰਿਤਸਰ ਦੇ ਖਜ਼ਾਨਾ ਚੌਂਕ ਕੋਲ ਪਹੁੰਚੀ ਤਾਂ ਉਹ ਆਪਣੇ ਮੋਟਰਸਾਈਕਲ ਤੋਂ ਪਿੱਛੇ ਜਾ ਡਿੱਗੀ, ਜਿਸ ਕਾਰਨ ਉਸ ਦੇ ਸਿਰ -ਤੇ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ -ਚ ਦਾਖਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਸੁਖਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ 1:00 ਵਜੇ ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਸਰਬਜੀਤ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ ਅਤੇ 1991 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਹਾਲਾਂਕਿ 2008 -ਚ ਸਰਕਾਰ ਨੇ ਸਰਬਜੀਤ ਦੀ ਫਾਂਸੀ -ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਅਪਰੈਲ 2013 ਵਿੱਚ ਲਾਹੌਰ ਵਿੱਚ ਕੈਦੀਆਂ ਵੱਲੋਂ ਕੀਤੇ ਹਮਲੇ ਵਿੱਚ ਸਰਬਜੀਤ ਦੀ ਮੌਤ ਹੋ ਗਈ ਸੀ।

politics-crime-education-news-punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB