*• ਹਰਜੋਤ ਸਿੰਘ ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ" />

harjot-bains-directs-officials-to-speed-up-execution-of-100-cr-infra-projects-in-sri-anandpur-sahib

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Feb13,2026 | Narinder Kumar | Chandigarh

*• ਹਰਜੋਤ ਸਿੰਘ ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ*

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲ ਸ਼ਾਮਲ ਹਨ, ਜੋ 100 ਤੋਂ ਵੱਧ ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਨੂੰ ਬਿਹਤਰ ਬਣਾਉਣਗੇ।
ਰੋਪੜ ਜ਼ਿਲ੍ਹੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਗਏ ਚਾਰ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਬੈਂਸ ਨੇ ਕਿਹਾ ਕਿ ਭੱਲੜੀ-ਖੇੜਾ ਕਲਮੋਟ, ਐਲਗਰਾਂ, ਕਲਿੱਤਰਾਂ-ਬੇਲਾ ਧਿਆਨੀ ਅਤੇ ਬੇਲਾ ਧਿਆਨੀ-ਪਲਾਸੀ ਵਿਖੇ ਪੁਲਾਂ ਦੀ ਉਸਾਰੀ ਨਾਲ ਆਉਣ-ਜਾਣ ਦੇ ਸਮੇਂ ਵਿੱਚ ਕਮੀ ਆਵੇਗੀ, ਅੰਤਰ-ਰਾਜੀ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਵਧੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਲਾਭ ਮਿਲੇਗਾ।
ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਦੇਰੀ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਅਤੇ ਪੰਜਾਬ ਦੇ ਲੋਕਾਂ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਹੁਰਾਇਆ।

harjot-bains-directs-officials-to-speed-up-execution-of-100-cr-infra-projects-in-sri-anandpur-sahib



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB