*• ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ 'ਤ" />

pseb-opens-special-mercy-chance-registration-for-students-failed-board-exams-since-2010

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

Apr30,2026 | Narinder Kumar | Chandigarh

*• ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ 'ਤੇ ਕਰ ਸਕਦੇ ਹਨ ਅਪਲਾਈ: ਹਰਜੋਤ ਸਿੰਘ ਬੈਂਸ*


ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ।
ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਇਸ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਹਨਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ। ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ।
ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀ ਫਾਰਮ ਅਤੇ ਵਿਆਪਕ ਦਿਸ਼ਾ-ਨਿਰਦੇਸ਼ ਪੀਐਸਈਬੀ ਦੀ ਅਧਿਕਾਰਤ ਵੈੱਬਸਾਈਟwww.pseb.ac.in'ਤੇ ਉਪਲਬਧ ਹਨ।
ਸ. ਬੈਂਸ ਨੇ ਕਿਹਾ ਕਿ ਇਹ ਸਪੈਸ਼ਲ ਮਰਸੀ ਚਾਂਸ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ ਜੋ ਆਪਣੀ ਅਧੂਰੀ ਸਿੱਖਿਆ ਨੂੰ ਪੂਰਾ ਕਰਨਾ ਅਤੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਉਮੀਦ ਦੇ ਨਵੇਂ ਰਾਹ ਖੋਲ੍ਹ ਰਹੀ ਹੈ।

pseb-opens-special-mercy-chance-registration-for-students-failed-board-exams-since-2010



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB