-bright-minds-punjab-over-1-050-high-achievers-felicitated-in-sri-muktsar-sahib-

*‘ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ*

Jun23,2026 | Narinder Kumar | Chandigarh/sri Muktsar Sahi

*ਪ੍ਰਾਈਵੇਟ ਸਕੂਲਾਂ ਲਈ ਸਾਲਾਨਾ ਫ਼ੀਸ ਵਾਧਾ 5 ਪ੍ਰਤੀਸ਼ਤ ਤੱਕ ਕੀਤਾ ਸੀਮਤ: ਹਰਜੋਤ ਸਿੰਘ ਬੈਂਸ*

*ਵਿਦਿਆਰਥੀ ਹੁਣ ਆਨਲਾਈਨ ਦੇਖ ਸਕਣਗੇ ਪੀ.ਐਸ.ਈ.ਬੀ. ਉੱਤਰ ਪੱਤਰੀਆਂ: ਬੈਂਸ*

*ਮਿਆਰੀ ਸਿੱਖਿਆ ਅਧਿਕਾਰ ਅਤੇ ਰਾਸ਼ਟਰੀ ਵਿਕਾਸ ਦਾ ਆਧਾਰ: ਸਿਸੋਦੀਆ*

ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਪ੍ਰਤੀਸ਼ਤ ਤੱਕ ਸੀਮਤ ਕੀਤਾ ਗਿਆ ਹੈ। ਆਰਡੀਨੈਂਸ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਹੈ। ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇਗੀ।
ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਅਡੋਲ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕਾਂਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰੀਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਮਜ਼ਬੂਤੀ ਮਿਲੇਗੀ।
ਨੌਜਵਾਨ ਭਲਾਈ ਪ੍ਰਤੀ ਸਰਕਾਰ ਦੀ ਵਿਆਪਕ ਪਹੁੰਚ ਦਾ ਹਵਾਲਾ ਦਿੰਦੇ ਹੋਏ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ 68000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ,“ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਮੁੜ ਆਕਾਰ ਦੇ ਰਿਹਾ ਹੈ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਇਹ ਬਹੁਤ ਜ਼ਰੂਰੀ ਹੈ ਕਿ ਸਾਡੇ ਵਿਦਿਆਰਥੀ ਇਸ ਤਕਨੀਕੀ ਕ੍ਰਾਂਤੀ ਵਿੱਚ ਸਰਗਰਮ ਭਾਗੀਦਾਰ ਬਣਨ।’’
ਸ਼੍ਰੀ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ, ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਮਿਆਰੀ ਤੇ ਅਜੋਕੀ ਸਿੱਖਿਆ ਤੱਕ ਪਹੁੰਚ ਹਰ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ। ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਜਦੋਂ ਕਿ ਭਾਰਤ ਦੇ ਕਈ ਰਾਜ ਅਜੇ ਵੀ ਗੰਭੀਰ ਸਿੱਖਿਆ ਘਾਟਾਂ ਨਾਲ ਜੂਝ ਰਹੇ ਹਨ ਜਦਕਿ ਪੰਜਾਬ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ।
ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਸਵਾਲ ਪੁੱਛ ਕੇ ਅਤੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ। ਇਸ ਸਮਾਗਮ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ੍ਰੀ ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।

-bright-minds-punjab-over-1-050-high-achievers-felicitated-in-sri-muktsar-sahib-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB