ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਜੀ ਨੇ ਬੀਤੇ ਦਿਨ ਆਏ ਆਈ ਸੀ ਐਸ ਈ ਬੋਰਡ ਦੇ ਨਤੀਜ਼ੇ ਵਿੱਚ 92.80% ਲੈ ਕੇ ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੇਂਸ਼ਨ ਵਿੱਚੋ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਅਰਸ਼ਪ੍ਰੀਤ ਕੌਰ ਦੇ ਘਰ ਆਉਣ ਤੇ ਮੁਬਾਰਕਬਾਦ ਦਿੱਤੀ ਅਤੇ ਉਸਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾ ਦਿੱਤੀਆਂ| ਇਸ ਦੌਰਾਨ ਬੱਚੀ ਦੇ ਪਿਤਾ ਮਨਪ੍ਰੀਤ ਸਿੰਘ ਚਾਵਲਾ, ਮਾਤਾ ਪ੍ਰਭਜੋਤ ਕੌਰ ਅਤੇ ਹੋਰ ਪਰਿਵਾਰਿਕ ਮੈਂਬਰ ਹਾਜਿਰ ਰਹੇ| ਇਸ ਦੌਰਾਨ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਹੋਰ ਵਿੱਦਿਆਰਥੀਆਂ ਨੂੰ ਵੀ ਵਧੀਆ ਨੰਬਰ ਲੈ ਕੇ ਪਾਸ ਹੋਣ ਤਦ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਆਪਣੀ ਅੱਗੇ ਦੀ ਪੜਾਈ ਵੀ ਮਿਹਨਤ ਤਦ ਲਗਨ ਨਾਲ ਜਾਰੀ ਰੱਖਣ ਅਤੇ ਆਪਣੇ ਮਾਤਾ ਪਿਤਾ, ਸਕੂਲ, ਸ਼ਹਿਰ ਅਤੇ ਪੰਜਾਬ ਦਾ ਨਾਮ ਚਮਕਾਉਣ|
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)