Dr-A-v-m-Public-Senior-Secondary-School-Achieved-100-Per-Cent-Result-In-10th-Class

ਸ਼ਾਨਦਾਰ ਰਿਹਾ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਦਾ ਨਤੀਜਾ

Jun1,2023 | Abhi Kandiyara | Ludhiana

ਡਾ. ਏ.ਵੀ.ਐਮ.  ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਨਤੀਜਾ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਅਤੇ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।  ਉਨ੍ਹਾਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ਤੇ ਇਨਾਮ ਵੀ ਵੰਡੇ। ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਨਵੀਨ ਕੁਮਾਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।  ਤਪੱਸਿਆ ਨੇ 89 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾਂ ਜਸਕੀਰਤ ਸਿੰਘ ਅਤੇ ਅਮਿਤ ਯਾਦਵ ਨੇ 86-86 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾਂ ਤਾਨਿਆ ਤੇ ਅਦਿੱਤਿਆ ਸਿੰਘ ਨੇ 83 ਫੀਸਦੀ, ਕੋਮਲ ਨੇ 81 ਫੀਸਦੀ, ਕਾਜਲ ਨੇ 80 ਫੀਸਦੀ, ਵਰਸ਼ਾ ਤੇ ਗੁਰਸੇਵਕ ਨੇ 79 ਫੀਸਦੀ, ਯੋਗੇਸ਼ ਚਾਵਲਾ ਤੇ ਹੇਮਲਤਾ ਨੇ 78 ਫੀਸਦੀ, ਰਮਸਾ ਸਦੀਕ ਨੇ 76 ਫੀਸਦੀ ਅਤੇ ਮੁਕੇਸ਼ ਨੇ 75 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੌਰਾਨ ਸਕੂਲ ਦੇ ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।  

Dr-A-v-m-Public-Senior-Secondary-School-Achieved-100-Per-Cent-Result-In-10th-Class



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB