ਉਨ੍ਹਾਂ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਪੰਜਾਬ ਦਾ ਪਹਿਲਾ ਸਮਰਪਿਤ ਲਿਵਰ ਅਤੇ ਬਿਲੀਅਰੀ ਵਿਗਿਆਨ ਕੇਂਦਰ ਹੋਣ ਦੇ ਨਾਤੇ, ਪੂਰਨ ਇਲਾਜ, ਅਧੁਨਿਕ ਇਲਾਜ ਪ੍ਰਕਿਰਿਆਵਾਂ ਅਤੇ 24x7 ਐਮਰਜੈਂਸੀ ਅਤੇ ਆਈ.ਸੀ.ਯੂ. ਸਹੂਲਤਾਂ ਉਪਲਬਧ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 175 ਬਿਸਤਰਿਆਂ ਵਾਲਾ ਨਵਾਂ ਇਨਡੋਰ ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸੰਸਥਾ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਨਵਾਂ ਬਣਿਆ ਡਾਇਗਨੋਸਟਿਕ ਬਲਾਕ ਹੁਣ ਚਾਲੂ ਹੋ ਚੁੱਕਾ ਹੈ, ਜਿੱਥੇ ਡੀਜੀਟਲ ਸਬਟ੍ਰੈਕਸ਼ਨ ਐਂਜੀਓਗ੍ਰਾਫੀ ਮਸ਼ੀਨ ਸਥਾਪਿਤ ਕੀਤੀ ਗਈ ਹੈ। ਨਵੇਂ ਸੀ ਟੀ ਸਕੈਨਰ ਲਈ ਆਰਡਰ ਜਾਰੀ ਹੋ ਚੁੱਕਾ ਹੈ, ਐਮ ਆਰ ਆਈ ਲਈ ਟੈਂਡਰ ਪ੍ਰਕਿਰਿਆ ਜਾਰੀ ਹੈ ਅਤੇ ਇੱਕ ਹਫ਼ਤੇ ਅੰਦਰ ਆਟੋਮੇਟਿਡ ਬਾਇਓਕੈਮੀਸਟਰੀ ਐਨਾਲਾਈਜ਼ਰ ਵੀ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਇੱਥੇ ਇੱਕ ਅਧੁਨਿਕ ਬਲੱਡ ਬੈਂਕ ਵੀ ਸਥਾਪਿਤ ਕੀਤਾ ਗਿਆ ਹੈ, ਜੋ ਪੰਜਾਬ ਦੇ ਸਭ ਤੋਂ ਆਧੁਨਿਕ ਬਲੱਡ ਬੈਂਕਾਂ ਵਿੱਚੋਂ ਇੱਕ ਹੋਵੇਗਾ।
ਉਨ੍ਹਾਂ ਕਿਹਾ ਕਿ ਸੰਸਥਾ ਹੈਪਾਟੋਬਿਲੀਅਰੀ ਵਿਗਿਆਨ ਵਿੱਚ ਕਲੀਨਿਕਲ ਸਰਵੋਤਮਤਾ, ਖੋਜ ਅਤੇ ਸਿਖਲਾਈ ਲਈ ਵਿਸ਼ਵ ਪੱਧਰੀ ਕੇਂਦਰ ਬਣਨ ਵੱਲ ਲਗਾਤਾਰ ਅੱਗੇ ਵਧ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸੈਕੰਡਰੀ ਅਤੇ ਟ੍ਰਸ਼ਰੀ ਸਿਹਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ, ਜਿਨ੍ਹਾਂ ਵਿੱਚ ਨਿਊਰੋ ਅਤੇ ਕਾਰਡੀਓ ਲੈਬ ਵੀ ਸ਼ਾਮਲ ਹਨ।
ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਗਲੇ ਸਾਲ ਤੱਕ ਪੰਜਾਬ ਦੀ ਪਹਿਲੀ ਸਰਕਾਰੀ ਸੰਸਥਾ ਬਣ ਜਾਵੇਗੀ, ਜਿੱਥੇ ਗੁਰਦਾ ਟ੍ਰਾਂਸਪਲਾਂਟ ਦੀ ਸਹੂਲਤ ਉਪਲਬਧ ਹੋਵੇਗੀ। ਇਸ ਤੋਂ ਇਲਾਵਾ, ਜਲਦ ਹੀ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਅੰਗ ਪ੍ਰਾਪਤੀ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।
ਅੰਗ ਦਾਨ ਲਈ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੇਸ਼ ਵਿੱਚ ਨੌਵੇਂ ਸਥਾਨ ’ਤੇ ਹੈ, ਜਿੱਥੇ 20,000 ਤੋਂ ਵੱਧ ਅੰਗ ਦਾਤਾ ਰਜਿਸਟਰਡ ਹਨ, ਅਤੇ ਪੰਜਾਬ ਜਲਦ ਹੀ ਦੇਸ਼ ਦੇ ਸਿਖ਼ਰਲੇ ਰਾਜਾਂ ਵਿੱਚ ਸ਼ਾਮਲ ਹੋਵੇਗਾ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB