ਇੱਕ ਕੇਸ ਵਿੱਚ, ਨਵਦੀਪ ਖ਼ਾਨ, ਜਿਸ ਨੂੰ ਗੁਇਲੇਨ-ਬੈਰੇ ਸਿੰਡਰੋਮ , ਜੋ ਇੱਕ ਦੁਰਲੱਭ ਨਿਊਰੋਲੌਜੀਕਲ ਸਥਿਤੀ ਹੈ,ਜਿਸ ਵਿੱਚ ਇਮਿਊਨ ਸਿਸਟਮ ਦਿਮਾਗ ਦੀਆਂ ਨਸਾਂ 'ਤੇ ਹਮਲਾ ਕਰਦਾ ਹੈ ਅਤੇ ਜਿਸ ਨਾਲ ਅਚਾਨਕ ਅਧਰੰਗ ਹੋ ਜਾਂਦਾ ਹੈ, ਦਾ ਪਤਾ ਲੱਗਿਆ ਸੀ, ਨੇ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬਿਨਾਂ ਕੋਈ ਭੁਗਤਾਨ ਕੀਤੇ 4.6 ਲੱਖ ਰੁਪਏ ਦਾ ਇਲਾਜ ਕਰਵਾਇਆ। ਉਸਦਾ ਕੇਸ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਇਹ ਸਕੀਮ ਸਿਰਫ਼ ਰੋਜ਼ਾਨਾ ਦੀਆਂ ਪ੍ਰਕਿਰਿਆਵਾਂ ਤੱਕ ਸੀਮਤ ਨਹੀਂ ਹੈ ਬਲਕਿ ਗੰਭੀਰ ਅਤੇ ਅਚਾਨਕ ਆਉਣ ਵਾਲੀਆਂ ਡਾਕਟਰੀ ਐਮਰਜੰਸੀਆਂ ਤੱਕ ਫੈਲੀ ਹੋਈ ਹੈ।
ਗੁਰਦਿਆਂ ਦੀ ਪੁਰਾਣੀ ਬਿਮਾਰੀ ਇੱਕ ਨਿਰੰਤਰ ਚੁਣੌਤੀ ਹੈ, ਜਿਸ ਵਿੱਚ ਜੀਵਨ ਭਰ ਹਰ ਹਫ਼ਤੇ ਕਈ ਵਾਰ ਡਾਇਲਸਿਸ ਦੀ ਲੋੜ ਹੁੰਦੀ ਹੈ। ਇਸ ਸਕੀਮ ਦੇ ਤਹਿਤ, ਪੂਰੇ ਪੰਜਾਬ ਵਿੱਚ 68,000 ਤੋਂ ਵੱਧ ਗੁਰਦਾ ਰੋਗੀਆਂ ਨੂੰ ਨਿਰੰਤਰ ਡਾਇਲਸਿਸ ਇਲਾਜ ਰਾਹੀਂ ਸਹਾਰਾ ਦਿੱਤਾ ਜਾ ਰਿਹਾ ਹੈ, ਜਿਸ 'ਤੇ 14 ਕਰੋੜ ਰੁਪਏ ਤੋਂ ਵੱਧ ਦਾ ਖ਼ਰਚਾ ਆਇਆ ਹੈ। ਅਜਿਹੀ ਸਹਾਇਤਾ ਤੋਂ ਬਿਨਾਂ, ਕਮਜ਼ੋਰ ਆਰਥਿਕਤਾ ਵਾਲੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਕਰਾਉਣਾ ਬਹੁਤ ਔਖਾ ਹੈ, ਤੇ ਸਕੀਮ ਵਾਰਦਾਨ ਸਾਬਿਤ ਹੋ ਰਹੀ ਹੈ ।
ਸਕੀਮ ਅਧੀਨ ਕੈਂਸਰ ਦੀ ਦੇਖਭਾਲ ਵੀ ਵਿਆਪਕ ਰਹੀ ਹੈ, ਜਿਸ ਵਿੱਚ ਕੀਮੋਥੈਰੇਪੀ, ਰੇਡੀਏਸ਼ਨ ਅਤੇ ਸਰਜੀਕਲ ਓਨਕੋਲੋਜੀ ਸਮੇਤ 14,000 ਤੋਂ ਵੱਧ ਇਲਾਜ 35 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਪ੍ਰਦਾਨ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮਰੀਜ਼ਾਂ ਨੂੰ ਇਲਾਜ ਦੇ ਸਾਰੇ ਪੜਾਵਾਂ ਵਿੱਚ ਨਿਰਵਿਘਨ ਦੇਖਭਾਲ ਮਿਲੇ।
ਇਸੇ ਤਰ੍ਹਾਂ, ਦਿਲ ਦੀਆਂ ਬਿਮਾਰੀਆਂ ਵਿੱਚ ਉੰਨਤ ਇਲਾਜ ਨੂੰ ਪਹੁੰਚਯੋਗ ਬਣਾਇਆ ਗਿਆ ਹੈ। ਪੀ ਜੀ ਆਈ ਐਮ ਈ ਆਰ ਚੰਡੀਗੜ੍ਹ ਵਿਖੇ ਟ੍ਰਾਈਕਸਪਿਡ ਵਾਲਵ ਦੀ ਮੁਰੰਮਤ ਦੇ ਨਾਲ ਇੱਕ ਬਹੁਤ ਹੀ ਗੁੰਝਲਦਾਰ 'ਡਬਲ-ਸਵਿੱਚ ਕਾਰਡੀਅਕ ਆਪ੍ਰੇਸ਼ਨ', ਜੋ ਕਿ ਭਾਰਤ ਵਿੱਚ ਦਿਲ ਦੀਆਂ ਸਰਜਰੀਆਂ ਵਿੱਚੋਂ ਸਭ ਤੋਂ ਵੱਧ ਤਕਨੀਕੀ ਤੌਰ 'ਤੇ ਮੁਸ਼ਕਲ ਸਰਜਰੀ ਹੈ, ਨੂੰ 4.41 ਲੱਖ ਰੁਪਏ ਵਿੱਚ ਪੂਰੀ ਤਰ੍ਹਾਂ ਕਵਰ ਕੀਤਾ ਗਿਆ । ਨਿਜੀ ਖੇਤਰ ਵਿੱਚ, ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ 'ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ, ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ।
ਇਸ 'ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਡਾਇਲਸਿਸ, ਦਿਲ ਦੀ ਬਿਮਾਰੀ, ਕੈਂਸਰ, ਇਹ ਅਜਿਹੀਆਂ ਸਥਿਤੀਆਂ ਨਹੀਂ ਹਨ ਜਿਨ੍ਹਾਂ ਵਿਚ ਉਡੀਕ ਦੀ ਗੁਜਾਇਸ਼ ਨਹੀਂ ਹੁੰਦੀ । ਪਿਛਲੇ ਮਹੀਨਿਆਂ ਵਿੱਚ ਹੀ, ਇਸ ਸਕੀਮ ਨੇ ਗੁਰਦਾ ਰੋਗੀਆਂ ਲਈ 68,000 ਤੋਂ ਵੱਧ ਡਾਇਲਸਿਸ ਸੈਸ਼ਨਾਂ ਲਈ ਫੰਡ ਦਿੱਤੇ ਹਨ। ਇਹ ਸਿਰਫ਼ ਇਕ ਅੰਕੜਾ ਨਹੀਂ ਹੈ। ਇਹ ਉਹ 68,000 ਪਰਿਵਾਰ ਹਨ ਜੋ ਬਿਨਾਂ ਕਿਸੇ ਡਰ ਦੇ ਸੌਂ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਇਲਾਜ ਡਾਕਟਰੀ ਲੋੜ ਅਨੁਸਾਰ ਹੋਵੇ, ਨਾ ਕਿ ਪਰਿਵਾਰ ਦੇ ਬੈਂਕ ਬੈਲੇਂਸ ਅਨੁਸਾਰ।"
ਇਸ ਸਕੀਮ ਦੇ ਪ੍ਰਭਾਵ ਦਾ ਇੱਕ ਮਹੱਤਵਪੂਰਨ ਸੂਚਕ ਗੈਰ-ਸਰਜੀਕਲ ਅਤੇ ਫਾਲੋ-ਅਪ ਦੇਖਭਾਲ ਦੀ ਵਧਦੀ ਗਿਣਤੀ ਹੈ। ਮਰੀਜ਼ ਸਿਰਫ਼ ਐਮਰਜੈਂਸੀ ਦੌਰਾਨ ਹੀ ਇਲਾਜ ਲਈ ਨਹੀਂ ਆ ਰਹੇ ਬਲਕਿ ਸਮੇਂ ਦੇ ਨਾਲ ਇਲਾਜ ਜਾਰੀ ਰੱਖ ਰਹੇ ਹਨ। ਇਹ ਇੱਕ ਵਿਵਹਾਰਕ ਤਬਦੀਲੀ ਨੂੰ ਦਰਸਾਉਂਦਾ ਹੈ, ਜਿੱਥੇ ਲੋਕ ਵਿੱਤੀ ਰੁਕਾਵਟਾਂ ਕਾਰਨ ਦੇਰੀ ਕਰਨ ਦੀ ਬਜਾਏ ਜਲਦੀ ਇਲਾਜ ਦੀ ਮੰਗ ਕਰ ਰਹੇ ਹਨ। ਇਹ ਤਬਦੀਲੀ ਸਕੀਮ ਦੇ ਸਭ ਤੋਂ ਸਾਰਥਕ ਨਤੀਜਿਆਂ ਵਿੱਚੋਂ ਇੱਕ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB