ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਚੱਲ ਰਹੀ ਹੈ।ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਵੈਕਸੀਨੇਟ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਇਹ ਵਿਸ਼ੇਸ਼ ਟੀਕਾਕਰਨ ਮੁਹਿੰਮ ਜਿਲ੍ਹੇ ਭਰ ਵਿਚ 24 ਮਾਰਚ ਤੋਂ ਸ਼ੁਰੂ ਕੀਤੀ ਗਈ ਸੀ ਜੋ 31 ਮਾਰਚ ਤੱਕ ਇੱਕ ਹਫਤਾ ਚੱਲੇਗੀ।ਇਸ ਮੁਹਿੰਮ ਦੀ ਦੇਖ—ਰੇਖ ਜਿਲ੍ਹਾ ਟੀਕਾਕਰਨ ਅਫਸਰ ਡਾ. ਅਮਿੰਤਾ ਅਰੋੜਾ ਵੱਲੋ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਇਸ ਵਿਸ਼ੇਸ ਟੀਕਾਕਰਨ ਮੁਹਿੰਮ ਤਹਿਤ ਪੇਡੂ ਖੇਤਰਾਂ ਵਿੱਚ ਲਗਭਗ 90 ਅਤੇ ਸ਼ਹਿਰੀ ਖੇਤਰਾਂ ਵਿਚ ਲਗਭਗ 98 ਵਿਸ਼ੇਸ ਕੈਪ ਲੱਗ ਚੁੱਕੇ ਹਨ,ਕੈਪਾਂ ਦੌਰਾਨ ਵਿੱਚ ਲਗਭਗ 2519 ਬੱਚਿਆਂ ਦਾ ਟੀਕਾਕਰਨ ਕੀਤਾ ਜਾਂ ਚੁੱਕਾ ਹੈ। ਇਸੇ ਤਰ੍ਹਾਂ ਗਰਭਵਤੀ ਔਰਤਾਂ ਦੇ ਪੇਡੂ ਖੇਤਰਾਂ ਵਿਚ 194 ਅਤੇ ਸ਼ਹਿਰੀ ਖੇਤਰਾਂ ਵਿਚ ਲਗਭਗ 401 ਵਿਸ਼ੇਸ ਕੈਪ ਲਾਕੇ ਲਗਭਗ 595 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।ਡਾ. ਕੌਰ ਨੇ ਦੱਸਿਆ ਕਿ ਪ੍ਰਵਾਸੀ ਆਬਾਦੀ ਦੇ ਬੱਚਿਆਂ ਵੱਲ ਵਿਸ਼ੇਸ ਧਿਆਨ ਦਿੱਤਾ ਜਾ ਦਿੱਤਾ ਜਾ ਰਿਹਾ ਹੈ।ਇਸ ਮੁਹਿੰਮ ਤਹਿਤ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਘਰ—ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਝੁੱਗੀਆਂ ਝੌਂਪੜੀਆਂ ਵਾਲੇ ਇਲਾਕਿਆਂ ਅਤੇ ਦੂਰ ਦੁਰਾਡੇ ਖੇਤਰਾਂ ਵਿੱਚ ਸਪੈਸ਼ਲ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।ਸਿਵਲ ਸਰਜਨ ਨੇ ਦੱਸਿਆ ਕਿ ਛੋਟੇ ਬੱਚਿਆਂ ਲਈ ਟੀਕਾਕਰਨ ਬਹੁਤ ਹੀ ਮਹੱਤਵਪੂਰਨ ਹੈ।ਬੱਚਿਆਂ ਦੀ ਸਮੇਂ ਸਿਰ ਵੈਕਸੀਨੇਸ਼ਨ ਹੋਣ ਨਾਲ ਬੱਚਿਆ ਵਿੱਚ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ।ਉਹਨਾਂ ਜਿਲ੍ਹਾ ਭਰ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਸੁਰੱਖਿਆ ਲਈ ਟੀਕਾਕਰਨ ਜਰੂਰ ਕਰਵਾਉਣ।
fourty-five-hundred-children-vaccinated-during-special-vaccination-camps-dr-ramandeep-kaur
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)