Chief-Of-Indian-Army-General-Manoj-Pandey-Sachkhand-Bowed-At-Sri-Harmandir-Sahib

ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Jun26,2023 | Narinder Kumar |  amritsar/longowal

ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਰਚਨਾ ਪਾਂਡੇ ਅਤੇ ਬ੍ਰਗੇਡੀਅਰ ਸੀਬੀਕੇ ਬੈਨਰਜੀ ਵੀ ਮੌਜੂਦ ਸਨ।ਜਨਰਲ ਸ੍ਰੀ ਮਨੋਜ ਪਾਂਡੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ ਅਤੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ, ਸਿੱਖ ਪ੍ਰੰਪਰਾਵਾਂ ਅਤੇ ਇਥੇ ਸਥਿਤ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕੁਝ ਸਮੇਂ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਵੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਫ਼ੌਜ ਮੁਖੀ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਸਨਮਾਨ ਵਿਚ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦਿੱਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਫ਼ੌਜ ਮੁਖੀ ਦਾ ਧਿਆਨ ਕੁਝ ਸਿੱਖ ਮਸਲਿਆਂ ਵੱਲ ਵੀ ਦਿਵਾਇਆ। ਫ਼ੌਜ ਮੁਖੀ ਜਨਰਲ ਸ੍ਰੀ ਮਨੋਜ ਪਾਂਡੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਦੀਆਂ ਆਪਣੀਆਂ ਭਾਵਨਾਵਾਂ ਨੂੰ ਯਾਤਰੂ ਕਿਤਾਬ ਵਿਚ ਦਰਜ਼ ਕਰਦਿਆਂ ਲਿਖਿਆ, “ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਪਰਮਾਤਮਾ ਦਾ ਅਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਭਾਰਤੀ ਫ਼ੌਜ ਦੇ ਸਾਰੇ ਰੈਂਕਾਂ ਨੂੰ ਚੰਗੀ ਸਿਹਤ ਅਤੇ ਖੁਸ਼ੀਆਂ ਬਖ਼ਸ਼ਣ।” ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰਾ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਸੂਚਨਾ ਅਧਿਕਾਰੀ ਸ. ਜਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

Chief-Of-Indian-Army-General-Manoj-Pandey-Sachkhand-Bowed-At-Sri-Harmandir-Sahib


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB