ਪੰਜਾਬ ਦੇ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ। ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰੂਟਸ ਵਰਗੀਆਂ ਫ਼ਸਲਾਂ ਦਾ ਜ਼ਿਕਰ ਹੈ, ਪਰ ਉੱਤਰੀ ਭਾਰਤ ਦੇ ਕਿਸਾਨਾਂ ਲਈ ਕੁਝ ਵੀ ਨਹੀਂ ਹੈ ਜੋ ਆਪਣੀਆਂ ਖੇਤੀਬਾੜੀ-ਜਲਵਾਯੂ ਹਾਲਤਾਂ ਦੇ ਅਨੁਕੂਲ ਫ਼ਸਲਾਂ ’ਤੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਜਟ ਸਪੱਸ਼ਟ ਤੌਰ ’ਤੇ ਕੇਂਦਰ ਦੇ ਪੱਖਪਾਤ ਅਤੇ ਅੰਨ ਪੈਦਾ ਕਰਨ ਵਾਲੇ ਰਾਜਾਂ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਪ੍ਰਤੀ ਉਸ ਦੀ ਲਗਾਤਾਰ ਉਦਾਸੀਨਤਾ ਨੂੰ ਦਰਸਾਉਂਦਾ ਹੈ। ਇਹ ਕਿਸਾਨ ਸਨਮਾਨ, ਸਹਿਯੋਗ ਅਤੇ ਉਚਿਤ ਨਿਵੇਸ਼ ਦੇ ਹੱਕਦਾਰ ਹਨ, ਖੋਖਲੇ ਨਾਅਰਿਆਂ ਦੇ ਨਹੀਂ।
ਸਬਸਿਡੀਆਂ ਵਿੱਚ ਕਟੌਤੀ ਅਤੇ ਆਮ ਨਾਗਰਿਕਾਂ ਨੂੰ ਕੋਈ ਵੀ ਰਾਹਤ ਨਾ ਦੇਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਯੂਰੀਆ ਸਬਸਿਡੀ ਪਿਛਲੇ ਸਾਲ 1,26,475 ਕਰੋੜ ਤੋਂ ਘਟਾ ਕੇ 1,16,805 ਕਰੋੜ ਕਰ ਦਿੱਤੀ ਗਈ ਹੈ। ਇਸ ਬਜਟ ਵਿੱਚ ‘ਆਮ ਆਦਮੀ‘ ਲਈ ਕੁਝ ਨਹੀਂ, ਜਦਕਿ ਅੱਜ ਦੇ ਸਮੇਂ ਵਿੱਚ ਜਦੋਂ ਮਹਿੰਗਾਈ ਆਮ ਆਦਮੀ ਦੀ ਬੱਚਤ ਨੂੰ ਖਾ ਰਹੀ ਹੈ ਅਤੇ ਆਮਦਨ ਵਧ ਨਹੀਂ ਰਹੀ ਤਾਂ ਟੈਕਸ ਤੋਂ ਜ਼ੀਰੋ ਰਾਹਤ ਵਾਜਿਬ ਨਹੀਂ । ਦਰਅਸਲ, ਭਾਰਤ ਸਰਕਾਰ ਨੇ ਐਸਐਸਟੀ (ਸਿਕਿਓਰਿਟੀਜ਼ ਟਰਾਂਜੈਕਸ਼ਨ ਟੈਕਸ) ਵਧਾ ਦਿੱਤਾ ਹੈ ਜੋ ਆਮ ਆਦਮੀ ’ਤੇ ਮਾੜਾ ਪ੍ਰਭਾਵ ਪਾਵੇਗਾ। ਇਸ ਵਾਧੇ ਨਾਲ ਬਾਅਦ ਲੰਬੇ ਸਮੇਂ ਦੇ ਪੂੰਜੀ ਲਾਭ ’ਤੇ ਕੋਈ ਰਾਹਤ ਨਹੀਂ ਹੈ। ਇਹ ਆਮ ਆਦਮੀ ਨੂੰ ਹਰ ਪਾਸਿਓਂ ਨਿਚੋੜਨ ਵਾਂਗ ਹੈ।
ਰੱਖਿਆ ਬਾਰੇ ਬੋਲਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਕੇਂਦਰੀ ਵਿੱਤ ਮੰਤਰੀ ਭਾਰਤ ਨੂੰ ਰੱਖਿਆ ਉਤਪਾਦਨ ਸਬੰਧੀ ਮਜ਼ਬੂਤ ਬਣਾਉਣ ਅਤੇ ਪਿਛਲੇ ਸਾਲ ਪਾਕਿਸਤਾਨ ਨਾਲ ਤਣਾਅ ਦੇ ਮੱਦੇਨਜ਼ਰ ਰੱਖਿਆ ਬਜਟ ਵਿੱਚ ਅਰਥਪੂਰਨ ਵਾਧੇ ਲਈ ਵੱਡੀਆਂ ਯੋਜਨਾਵਾਂ ਦਾ ਐਲਾਨ ਕਰਨਗੇ। ਅਜਿਹਾ ਕੁਝ ਵੀ ਨਹੀਂ ਹੋਇਆ। ਕੇਂਦਰੀ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਰੱਖਿਆ ਦਾ ਜ਼ਿਕਰ ਸਿਰਫ ਚਾਰ ਵਾਰ ਕੀਤਾ।
ਪ੍ਰਧਾਨ ਮੰਤਰੀ-ਵਿਸ਼ਵਕਰਮਾ ਯੋਜਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਪਿਛਲੇ ਸਾਲ ਬਹੁਤ ਜ਼ਿਆਦਾ ਧੂਮਧਾਮ ਨਾਲ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਰਵਾਇਤੀ ਕਾਰੀਗਰਾਂ ਅਤੇ ਦਸਤਕਾਰਾਂ ਨੂੰ ਸੰਪੂਰਨ, ਆਧੁਨਿਕ ਸਹਾਇਤਾਪ੍ਰਦਾਨ ਕੀਤੀ ਜਾ ਸਕੇ, ਹੁਨਰ ਸਿਖਲਾਈ ਦੀ ਪੇਸ਼ਕਸ਼ ਕੀਤੀ ਜਾ ਸਕੇ ਪਰ ਇਸ ਸਬੰਧੀ ਬਜਟ 5,100 ਕਰੋੜ ਤੋਂ ਘਟਾ ਕੇ 3,861 ਕਰੋੜ ਕਰ ਦਿੱਤਾ ਗਿਆ। ਇੱਕ ਪਾਸੇ, ਸਰਕਾਰ ਦਾਅਵਾ ਕਰਦੀ ਹੈ ਕਿ ਇਹ ਇੱਕ ਯੁਵਾ-ਸ਼ਕਤੀ ਬਜਟ ਹੈ ਜਿਸਦਾ ਉਦੇਸ਼ ਵਿਰਾਸਤੀ ਉਦਯੋਗਾਂ ਨੂੰ ਵਿਕਸਤ ਕਰਨਾ ਹੈ ਅਤੇ ਦੂਜੇ ਪਾਸੇ, ਉਸ ਯੋਜਨਾ ਲਈ ਬਜਟ ਵਿੱਚ ਕਟੌਤੀ ਕੀਤੀ ਜਾਂਦੀ ਹੈ।
ਸਿੱਖਿਆ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਨੂੰ ਬਹੁਤ ਹੀ ਨਿਰਾਸ਼ਾਜਨਕ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖਿਆ ’ਤੇ ਪਿਛਲੇ ਸਾਲ ਨਾਲੋਂ 10 ਫ਼ੀਸਦ ਤੋਂ ਘੱਟ (8 ਫ਼ੀਸਦ) ਵਾਧਾ ਹੋਇਆ ਹੈ। ਬਜਟ ਵਿੱਚ ਪਿਛਲੇ ਸਾਲ ਨਾਲੋਂ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਵਿੱਚ ਪੀਐਮ-ਸ਼੍ਰੀ ਯੋਜਨਾ ਲਈ 7,500 ਕਰੋੜ ਰੁਪਏ ਰੱਖੇ ਗਏ। ਪੂੰਜੀ ਨਿਰਮਾਣ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (ਐਸਏਐਸਸੀਆਈ) ਬਾਰੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਕੋਈ ਜ਼ਿਕਰ ਨਹੀਂ ਹੈ। ਸਾਰੇ ਰਾਜਾਂ ਨੇ ਪੂੰਜੀ ਖਰਚ ਦੇ ਉੱਚ-ਪੱਧਰ ਨੂੰ ਜਾਰੀ ਰੱਖਣ ਲਈ ਯੋਜਨਾ ਦੀ ਰੂਪਰੇਖਾ ਦੇ ਅਰਥਪੂਰਨ ਢੰਗ ਨਾਲ ਵਿਸਥਾਰ ਦੀ ਬੇਨਤੀ ਕੀਤੀ ਹੈ ਪਰ ਕੇਂਦਰ ਨੇ ਇਸ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ।
ਸਿਹਤ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦੇ ਬਜਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਜੋ ਕਿ 9,500 ਕਰੋੜ ਰੁਪਏ ਹੈ। ਸਵੱਛ ਭਾਰਤ ਮਿਸ਼ਨ ਦਾ ਬਜਟ ਪਿਛਲੇ ਸਾਲ 5,000 ਕਰੋੜ ਤੋਂ ਅੱਧਾ ਹੋ ਕੇ 2,500 ਕਰੋੜ ਰਹਿ ਗਿਆ। ਮਗਨਰੇਗਾ ਅਧੀਨ ਵੀਬੀ-ਜੀ-ਰਾਮ-ਜੀ ਬਜਟ 88,000 ਕਰੋੜ ਰੁਪਏ ਤੋਂ ਵੱਧ ਕੇ 95,692 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਹੱਦੀ ਬੁਨਿਆਦੀ ਢਾਂਚਾ ਅਤੇ ਪ੍ਰਬੰਧਨ ਯੋਜਨਾ (ਕੇਂਦਰੀ ਯੋਜਨਾ) ਦਾ ਬਜਟ ਪਿਛਲੇ ਸਾਲ ਦੇ 5,597 ਕਰੋੜ ਰੁਪਏ ਤੋਂ ਘਟਾ ਕੇ ਮੌਜੂਦਾ ਬਜਟ ਵਿੱਚ 5,577 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਬਜਟ ਦੇ ਸਾਰ ਬਾਰੇ ਗੱਲ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ 2026 ਪੰਜਾਬ ਅਤੇ ਇਸਦੇ ਲੋਕਾਂ ਪ੍ਰਤੀ ਕੇਂਦਰ ਦੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਇਸ ਬਜਟ ਵਿੱਚ ਪੰਜਾਬ ਦੇ ਯੋਗਦਾਨ ਅਤੇ ਇਸਦੀਆਂ ਚੁਣੌਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਇਸ ਦੇ ਭਵਿੱਖ ਨੂੰ ਕਮਜ਼ੋਰ ਕਰਨ ਦੀ ਚਾਲ ਖੇਡੀ ਗਈ ਹੈ। ਇਹ ਬਜਟ ਨਾ ਤਾਂ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ ਅਤੇ ਨਾ ਹੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਜਾਂ ਸੂਬਿਆਂ ਦਾ ਸਮਰਥਨ ਕਰਦਾ ਹੈ। ਪੰਜਾਬ ਅਤੇ ਇਸ ਦੇ ਲੋਕ ਇਸ ਤੋਂ ਕਿਤੇ ਬਿਹਤਰ ਬਜਟ ਦੇ ਹੱਕਦਾਰ ਹਨ।"
bjp-led-central-govt-s-budget-2026-sidelines-punjab-yet-again-threatens-democracy-federalism-harpal-singh-cheema
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB