president-attends-akshay-patra-foundation-s-function-to-distribute-five-billion-meals

ਰਾਸ਼ਟਰਪਤੀ ਨੇ ਅਕਸ਼ੈ ਪਾਤਰ ਫਾਊਂਡੇਸ਼ਨ ਵੱਲੋਂ ਪੰਜ ਬਿਲੀਅਨ ਭੋਜਨ ਵੰਡਣ ਮੌਕੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ

Mar17,2026 | Narinder Kumar | New Delhi

ਸਾਡੇ ਬੱਚਿਆਂ ਲਈ ਪੌਸ਼ਟਿਕ ਭੋਜਨ ਅਤੇ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰਨਾ ਬੇਹੱਦ ਜ਼ਰੂਰੀ ਹੈ: ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ


ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (17 ਮਾਰਚ, 2026) ਰਾਸ਼ਟਰਪਤੀ ਭਵਨ ਸਭਿਆਚਾਰਕ ਕੇਂਦਰ ਵਿੱਚ ਅਕਸ਼ੈ ਪਾਤਰ ਫਾਊਂਡੇਸ਼ਨ ਵੱਲੋਂ ਪੰਜ ਬਿਲੀਅਨ ਭੋਜਨ ਵੰਡਣ ਮੌਕੇ ਆਯੋਜਿਤ ਇੱਕ ਸਮਾਗਮ ਵਿੱਚ ਹਿੱਸਾ ਲਿਆ।
ਰਾਸ਼ਟਰਪਤੀ ਨੇ ਇਸ ਮੌਕੇ ’ਤੇ ਬੋਲਦਿਆਂ ਕਿਹਾ ਕਿ ਵਿੱਦਿਅਕ ਕੰਮਾਂ ਨੂੰ ਅੱਗੇ ਵਧਾਉਣ ਲਈ ਪੰਜ ਬਿਲੀਅਨ ਭੋਜਨ ਪਰੋਸਣਾ ਅਕਸ਼ੈ ਪਾਤਰ ਫਾਊਂਡੇਸ਼ਨ ਦੀ ਇੱਕ ਸ਼ਾਨਦਾਰ ਪ੍ਰਾਪਤੀ ਹੈ। ਇਸ ਸਮਾਗਮ ਦਾ ਵਿਸ਼ਾ, "ਇੱਕ ਚੰਗੀ ਤਰ੍ਹਾਂ ਪੋਸ਼ਿਤ ਅਤੇ ਸਿੱਖਿਅਤ ਭਾਰਤ ਤੋਂ ਇੱਕ ਵਿਕਸਤ ਭਾਰਤ ਵੱਲ" ਸਾਲ 2047 ਤੱਕ "ਵਿਕਸਿਤ ਭਾਰਤ" ਦੇ ਨਿਰਮਾਣ ਦੇ ਸਾਡੇ ਰਾਸ਼ਟਰੀ ਸੰਕਲਪ ਨੂੰ ਸਾਕਾਰ ਕਰਨ ਵਿੱਚ ਇੱਕ ਚੰਗੀ ਤਰ੍ਹਾਂ ਪੋਸ਼ਿਤ ਅਤੇ ਸਿੱਖਿਅਤ ਸਮਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਉੱਜਵਲ ਭਵਿੱਖ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਅਧਿਆਪਕ, ਮਾਪੇ, ਸਮਾਜਿਕ ਸੰਗਠਨ, ਕਾਰਪੋਰੇਟ ਜਗਤ ਅਤੇ ਸਮਾਜ ਦੇ ਸਾਰੇ ਵਰਗ ਮਿਲ ਕੇ ਕੰਮ ਕਰਦੇ ਹਨ ਤਾਂ ਹੀ ਅਸੀਂ ਆਉਣ ਵਾਲੀ ਪੀੜ੍ਹੀ ਲਈ ਇੱਕ ਮਜ਼ਬੂਤ ​​ਨੀਂਹ ਰੱਖ ਸਕਦੇ ਹਾਂ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ, ਪੌਸ਼ਟਿਕ ਭੋਜਨ, ਚੰਗੀ ਸਿਹਤ ਅਤੇ ਇੱਕ ਸਾਫ਼ ਅਤੇ ਸੁਰੱਖਿਅਤ ਵਾਤਾਵਰਨ ਮਿਲੇ। ਇਹ ਬੁਨਿਆਦੀ ਤੱਤ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਸਮਰੱਥ ਬਣਾਉਂਦੇ ਹਨ।
ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਸਾਧਨ ਹੈ, ਜੋ ਕਿਸੇ ਵਿਅਕਤੀ ਦੇ ਜੀਵਨ ਵਿੱਚ ਉਪਲਬਧ ਮੌਕਿਆਂ ਨੂੰ ਨਿਰਧਾਰਤ ਕਰਦੀ ਹੈ ਅਤੇ ਉਨ੍ਹਾਂ ਦੀ ਸਫਲਤਾ ਦਾ ਰਾਹ ਪੱਧਰਾ ਕਰਦੀ ਹੈ। ਇਹ ਤਬਦੀਲੀ ਅਤੇ ਸਸ਼ਕਤੀਕਰਨ ਲਈ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਸਸ਼ਕਤੀਕਰਨ ਅਤੇ ਸਮਰੱਥਾ ਨਿਰਮਾਣ ਦੀ ਪ੍ਰਕਿਰਿਆ ਬੱਚੇ ਸਕੂਲ ਸ਼ੁਰੂ ਕਰਦੇ ਹੀ ਆਕਾਰ ਲੈਣਾ ਸ਼ੁਰੂ ਕਰ ਦਿੰਦੀ ਹੈ। ਸਕੂਲ ਬੱਚਿਆਂ ਨੂੰ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰਨ ਅਤੇ ਜ਼ਿੰਮੇਵਾਰ, ਇਮਾਨਦਾਰ ਨਾਗਰਿਕ ਬਣਨ ਲਈ ਜ਼ਰੂਰੀ ਹੁਨਰ ਅਤੇ ਅਨੁਭਵ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਅਕਸ਼ੈ ਪਾਤਰ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ, ਜੋ ਪਿਛਲੇ 25 ਸਾਲਾਂ ਤੋਂ ਸਕੂਲਾਂ ਵਿੱਚ ਮਿਡ-ਡੇਅ ਮੀਲ ਪਹੁੰਚਾ ਕੇ ਬੱਚਿਆਂ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ।
ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਬੱਚੇ, ਜੋ ਕਿ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਲਈ ਪੌਸ਼ਟਿਕ ਭੋਜਨ ਅਤੇ ਗੁਣਵੱਤਾ ਵਾਲੀ ਸਿੱਖਿਆ ਤੱਕ ਆਸਾਨ ਪਹੁੰਚ ਜ਼ਰੂਰੀ ਹੈ। ਭਾਰਤ ਸਰਕਾਰ ਨੇ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਢੁਕਵਾਂ ਪੋਸ਼ਣ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਦੇ ਤਹਿਤ ਲਾਗੂ ਕੀਤੇ ਗਏ ਸਕੂਲ ਦੁਪਹਿਰ ਦੇ ਖਾਣੇ ਦੇ ਪ੍ਰੋਗਰਾਮ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਮਹੱਤਵਪੂਰਨ ਉਤਸ਼ਾਹ ਮਿਲਿਆ ਹੈ। ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਇਸ ਪ੍ਰੋਗਰਾਮ ਦੇ ਨਤੀਜੇ ਵਜੋਂ ਸਕੂਲ ਵਿੱਚ ਦਾਖਲਾ, ਹਾਜ਼ਰੀ ਅਤੇ ਬੱਚਿਆਂ ਨੂੰ ਬਰਕਰਾਰ ਰੱਖਣ ਦੀ ਦਰ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਸਿੱਖਣ ਦੀ ਯੋਗਤਾ ਅਤੇ ਅਕਾਦਮਿਕ ਪ੍ਰਦਰਸ਼ਨ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਅਕਸ਼ੈ ਪਾਤਰ ਫਾਊਂਡੇਸ਼ਨ "ਸਮਗਰ ਸਿੱਖਿਆ ਅਭਿਆਨ" ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਹੈ, ਜਿਸਦਾ ਟੀਚਾ 2030 ਤੱਕ ਸਾਰੇ ਬੱਚਿਆਂ ਲਈ ਗੁਣਵੱਤਾ ਅਤੇ ਸਮਾਵੇਸ਼ੀ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਬੱਚੇ ਸਿਰਫ਼ ਮੁਫ਼ਤ ਭੋਜਨ ਪ੍ਰੋਗਰਾਮਾਂ ਦੇ ਲਾਭਪਾਤਰੀ ਨਹੀਂ ਹਨ। ਉਹ ਦੇਸ਼ ਦੇ ਉੱਜਵਲ ਭਵਿੱਖ ਦੇ ਨਿਰਮਾਤਾ ਹਨ। ਅੱਜ ਉਨ੍ਹਾਂ ਨੂੰ ਮਿਲਣ ਵਾਲਾ ਪੌਸ਼ਟਿਕ ਭੋਜਨ ਸਾਡੇ ਦੇਸ਼ ਦੀ ਮਨੁੱਖੀ ਪੂੰਜੀ ਵਿੱਚ ਨਿਵੇਸ਼ ਹੈ। ਸਿਹਤਮੰਦ, ਸਿੱਖਿਅਤ ਅਤੇ ਊਰਜਾਵਾਨ ਬੱਚੇ ਭਾਰਤ ਦੇ ਕਾਰਜਬਲ ਦਾ ਗਠਨ ਕਰਨਗੇ ਅਤੇ 2047 ਤੱਕ 'ਵਿਕਸਿਤ ਭਾਰਤ' ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

president-attends-akshay-patra-foundation-s-function-to-distribute-five-billion-meals



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB