ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਵਾਪਰੇ ਦਰਦਨਾਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਵੀ ਐਲਾਨ ਕੀਤਾ। ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਵਾਪਰੇ ਦਰਦਨਾਕ ਹਾਦਸੇ ਤੋਂ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੀ ਜਾਨਾਂ ਗੁਆਈ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਮੇਰੀ ਗਹਿਰੀ ਸੰਵੇਦਨਾਵਾਂ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਥਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜੋ ਜ਼ਖਮੀ ਹਨ। ਐੱਨਡੀਆਰਐੱਫ ਅਤੇ ਸਥਾਨਕ ਪ੍ਰਸ਼ਾਸਨ ਹਾਦਸੇ ਵਾਲੀ ਥਾਂ ’ਤੇ ਕੰਮ ਕਰ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਉੱਚਿਤ ਸਹਾਇਤਾ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ : ਪੀਐੱਮ@ ਨਰੇਂਦਰ ਮੋਦੀ”
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)