ਇਸੇ ਤਰ੍ਹਾਂ, ਆਮ ਆਦਮੀ ਪਾਰਟੀ ਅਤੇ ਦਿੱਲੀ ਵਾਲਿਆਂ ਨੇ 2015 ਵਿੱਚ ਮੋਦੀ ਜੀ ਦਾ ਅਸ਼ਵਮੇਧ ਘੋੜਾ ਰੋਕਿਆ ਸੀ, ਨਹੀਂ ਤਾਂ ਮੋਦੀ ਜੀ ਦਾ ਘੋੜਾ ਚੱਲਦਾ ਜਾ ਰਿਹਾ ਸੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜੇ ਵੀ ਮੋਦੀ ਜੀ ਦੀ ਹਨੇਰੀ ਚੱਲ ਰਹੀ ਹੈ। ਇਹ ਲੋਕ ਅਸਾਮ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਦਿੱਲੀ ਜਿੱਤ ਗਏ। ਹਰ ਪਾਸੇ ਜਿੱਤਦੇ ਜਾ ਰਹੇ ਹਨ, ਅਗਲੇ ਸਾਲ ਫਰਵਰੀ ਵਿੱਚ ਪੰਜਾਬ ਦੀਆਂ ਚੋਣਾਂ ਹੋਣਗੀਆਂ। ਪੰਜਾਬ ਵਿੱਚ ਨਾ ਸਿਰਫ਼ ਮੋਦੀ ਜੀ ਦਾ ਅਸ਼ਵਮੇਧ ਘੋੜਾ ਰੁਕੂਗਾ, ਸਗੋਂ ਪੰਜਾਬ ਚੋਣਾਂ ਤੋਂ ਬਾਅਦ ਮੋਦੀ ਸਰਕਾਰ ਡਿੱਗੇਗੀ ਅਤੇ ਪੰਜਾਬੀ ਹੀ ਮੋਦੀ ਸਰਕਾਰ ਦਾ ਅੰਤ ਕਰਨਗੇ। ਪੰਜਾਬ ਦੀ ਚੋਣ ਮੋਦੀ ਜੀ ਦੀ ਆਖਰੀ ਚੋਣ ਹੋਵੇਗੀ, ਇਹ ਮੇਰਾ ਦਿਲ ਕਹਿੰਦਾ ਹੈ। ਇਹ ਸਭ ਕਿਵੇਂ ਹੋਵੇਗਾ, ਮੈਨੂੰ ਨਹੀਂ ਪਤਾ। ਆਮ ਆਦਮੀ ਪਾਰਟੀ ਪੰਜਾਬ ਤਾਂ ਜਿੱਤੇਗੀ, ਪਰ ਇਸ ਦੇ ਲਈ ਮਿਹਨਤ ਕਰਨੀ ਪਵੇਗੀ। ਘਰ-ਘਰ ਜਾ ਕੇ ਪੰਜਾਬ ਦੇ ਲੋਕਾਂ ਨੂੰ ਦੱਸਣਾ ਹੋਵੇਗਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਲਈ ਇੱਕ ਵੀ ਕੰਮ ਨਹੀਂ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਵਿੱਚ ਇਨ੍ਹਾਂ ਦੀ ਸਰਕਾਰ ਹੈ। ਆਰਡੀਐਫ ਵਿੱਚ ਪੰਜਾਬ ਸਰਕਾਰ ਨੂੰ ਦੁੱਗਣਾ ਪੈਸਾ ਦੇ ਦਿੰਦੇ, ਪਰ ਇਹ ਲੋਕ ਪੰਜਾਬੀਆਂ ਦਾ ਹੱਕ ਵੀ ਖੋਹ ਰਹੇ ਹਨ। ਇਹ ਕਹਿ ਰਹੇ ਹਨ ਕਿ ਜੇ ਪੰਜਾਬ ਵਿੱਚ ਸਰਕਾਰ ਬਣੀ ਤਾਂ ਪੰਜਾਬ ਦਾ ਸਾਰਾ ਪਾਣੀ ਹਰਿਆਣਾ ਨੂੰ ਦੇ ਦੇਣਗੇ। ਭਾਖੜਾ ਨਹਿਰ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਵੀ ਹਰਿਆਣਾ ਨੂੰ ਦੇ ਦੇਣਗੇ। ਸਭ ਤੋਂ ਵੱਡੀ ਗੱਲ, ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਪੰਜਾਬ ਅੰਦਰ ਲਾਗੂ ਕਰ ਦੇਣਗੇ। ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆ ਗਈ ਤਾਂ ਪੂਰੇ ਪੰਜਾਬ ਨੂੰ ਤਹਿਸ-ਨਹਿਸ ਕਰ ਦੇਣਗੇ, ਪੰਜਾਬ ਨੂੰ ਰੌਂਦ ਸੁੱਟਣਗੇ। ਪਰ ਇਨ੍ਹਾਂ ਦੀ ਇੰਨੀ ਵੀ ਔਕਾਤ ਨਹੀਂ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੱਕ ਭਾਰਤ 'ਤੇ ਕਿਸੇ ਨੇ ਵੀ ਹਮਲਾ ਕੀਤਾ, ਉਹ ਪੱਛਮ ਵੱਲੋਂ ਆਇਆ ਅਤੇ ਪੰਜਾਬ ਨੇ ਆਪਣਾ ਖੂਨ ਵਹਾ ਕੇ ਉਨ੍ਹਾਂ ਨੂੰ ਰੋਕਿਆ, ਪਰ ਇਸ ਵਾਰ ਦੇਸ਼ ਦੇ ਅੰਦਰੋਂ ਹੀ ਇੱਕ ਦੁਸ਼ਮਣ ਪੈਦਾ ਹੋਇਆ ਹੈ, ਇਨ੍ਹਾਂ ਨੂੰ ਵੀ ਪੰਜਾਬ ਦੇ ਲੋਕ ਆਪਣੇ ਤਨ, ਮਨ ਅਤੇ ਧਨ ਨਾਲ ਰੋਕਣਗੇ। ਅਸੀਂ ਸਭ ਨੇ ਮਿਲ ਕੇ ਇਨ੍ਹਾਂ ਨੂੰ ਰੋਕਣਾ ਹੈ ਅਤੇ ਦੇਸ਼ ਨੂੰ ਆਪਣਾ ਲੋਕਤੰਤਰ ਵਾਪਸ ਦਿਵਾਉਣਾ ਹੈ। ਬਾਬਾ ਸਾਹਿਬ ਦੇ ਸੰਵਿਧਾਨ ਨੂੰ ਮੁੜ ਲਾਗੂ ਕਰਵਾਉਣਾ ਹੈ। ਇਹ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਇਹ ਪੰਜਾਬ ਅਤੇ ਪੰਜਾਬੀਆਂ ਦੀ ਜ਼ਿੰਮੇਵਾਰੀ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB