ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼" />

ceo-lauds-the-efforts-of-team-sbs-nagar-congratulates-balachaur-for-achieving-100-digitisation-under-house-to-house-enumeration-phase-in-sir-2026

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

Jul20,2026 | Narinder Kumar | Chandigarh

ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ।

ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।

ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣੇ ਨਾਮ ਦਰਜ ਕਰਵਾਉਣ ਲਈ ਜਲਦ ਤੋਂ ਜਲਦ ਗਣਨਾ ਫਾਰਮ ਬੀਐਲਓ ਕੋਲ ਜਮ੍ਹਾ ਕਰਵਾਉਣ।

ceo-lauds-the-efforts-of-team-sbs-nagar-congratulates-balachaur-for-achieving-100-digitisation-under-house-to-house-enumeration-phase-in-sir-2026


About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB