uttar-pradesh-government-should-take-immediate-action-against-the-police-officer-who-commented-against-sikhs-advocate-dhami

ਸਿੱਖਾਂ ਖਿਲਾਫ਼ ਟਿਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰ ਪ੍ਰਦੇਸ਼ ਸਰਕਾਰ ਕਰੇ ਤੁਰੰਤ ਕਾਰਵਾਈ- ਐਡਵੋਕੇਟ ਧਾਮੀ

Jul30,2024 | Narinder Kumar | Amritsar

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਭਾਰਤ ਦੇਸ਼ ਦਾ ਸੱਭਿਆਚਾਰ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀ ਸਰਕਾਰ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਹਮੇਸ਼ਾਂ ਹੀ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹਨ। ਕੁਦਰਤੀ ਆਫ਼ਤਾਂ ਸਮੇਂ ਸਿੱਖਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਪੂਰੀ ਦੁਨੀਆਂ ਨੇ ਸਲਾਹਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅੰਦਰ ਘੱਟਗਿਣਤੀਆਂ ਅਤੇ ਖਾਸ ਕਰਕੇ ਸਿੱਖਾਂ ’ਤੇ ਨਫਤਰੀ ਹਮਲੇ ਕੀਤੇ ਜਾ ਰਹੇ ਹਨ। ਕੁਝ ਫ਼ਿਰਕੂ ਮਾਨਸਿਕਤਾ ਵਾਲੇ ਲੋਕ ਅਜਿਹੀਆਂ ਹਰਕਤਾਂ ਕਰਕੇ ਸਮਾਜਿਕ ਭਾਈਚਾਰੇ ਨੂੰ ਵੀ ਸੱਟ ਮਾਰਦੇ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਦੀ ਰਖਵਾਲੀ ਕਰਨਾ ਹੈ, ਪਰ ਜਦੋਂ ਕੋਈ ਪੁਲਿਸ ਅਧਿਕਾਰੀ ਜਾਣ ਬੁੱਝ ਕੇ ਇੱਕ ਖਾਸ ਭਾਈਚਾਰੇ ਬਾਰੇ ਨਫ਼ਰਤੀ ਟਿੱਪਣੀ ਕਰਦਾ ਹੈ ਤਾਂ ਇਹ ਹੋਰ ਵੀ ਮੰਦਭਾਗਾ ਹੈ। ਐਡਵੋਕੇਟ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਾਂ ਖਿਲਾਫ਼ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੇਸ਼ ਵਿਚ ਨਫ਼ਰਤੀ ਮਾਹੌਲ ਪੈਦਾ ਕਰਨ ਵਾਲੇ ਅਜਿਹੇ ਲੋਕਾਂ ਨੂੰ ਜਾਬਤੇ ਵਿਚ ਰਹਿਣ ਦੀ ਹਦਾਇਤ ਵੀ ਕੀਤੀ।


uttar-pradesh-government-should-take-immediate-action-against-the-police-officer-who-commented-against-sikhs-advocate-dhami


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com