ਕੇਜਰੀਵਾਲ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਜ਼ਮਾਨਤ ਮਿਲੀ ਹੈ। ਉਹ ਪਹਿਲਾਂ ਹੀ ਈਡੀ ਦੇ ਕੇਸ ਵਿੱਚ ਜ਼ਮਾਨਤ ਪ੍ਰਾਪਤ ਕਰ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਸੀਬੀਆਈ ਨੇ 26 ਜੂਨ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਦੋਵਾਂ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਜ਼ਮਾਨਤ ਪਟੀਸ਼ਨ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਸੀ।
ਅਰਵਿੰਦ ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਹੈ ਕਿ ਉਹ ਸ਼ਾਮ 5 ਵਜੇ ਤੱਕ ਜੇਲ੍ਹ ਤੋਂ ਬਾਹਰ ਆ ਜਾਣਗੇ।
arvind-kejriwal-bail-arvind-kejriwal-got-bail-know-when-will-he-come-out-of-jail-
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)