ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਉਦੋਂ ਹੀ ਬੈਠਣਗੇ ਜਦੋਂ ਜਨਤਾ ਉਨ੍ਹਾਂ ਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਦੇਵੇਗੀ। ਆਤਿਸ਼ੀ ਨੇ ਕੇਜਰੀਵਾਲ ਦਾ ਉੱਤਰਾਧਿਕਾਰੀ ਚੁਣੇ ਜਾਣ ‘ਤੇ ਪਾਰਟੀ ਮੁਖੀ ਦਾ ਧੰਨਵਾਦ ਕੀਤਾ। ਉਨ੍ਹਾਂ ਨੂੰ ਆਪਣਾ ਗੁਰੂ ਦੱਸਿਆ। ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਉਨ੍ਹਾਂ ਤੋਂ ਪਹਿਲਾਂ ਭਾਜਪਾ ਨੇਤਾ ਸੁਸ਼ਮਾ ਸਵਰਾਜ ਅਤੇ ਕਾਂਗਰਸ ਦੀ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)