ਓਡੀਸ਼ਾ ਦੇ ਬਾਲਾਸੋਰ -ਚ ਹੋਏ ਭਿਆਨਕ ਰੇਲ ਹਾਦਸੇ ਤੋਂ ਬਾਅਦ ਪੀਐਮ ਮੋਦੀ ਵੀ ਸ਼ਨੀਵਾਰ ਨੂੰ ਮੌਕੇ -ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।ਪੀਐਮ ਮੋਦੀ ਨੇ ਮੌਕੇ ਤੋਂ ਹੀ ਇੱਕ ਮੰਤਰੀ ਨਾਲ ਫੋਨ ਤੇ ਗੱਲਬਾਤ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਹਾਦਸੇ ਵਾਲੀ ਥਾਂ -ਤੇ ਪੀਐਮ ਮੋਦੀ ਨੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਉਨ੍ਹਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ। ਮੌਕੇ -ਤੇ ਪੀਐਮ ਮੋਦੀ ਨੂੰ ਮੋਬਾਈਲ ਫੋਨ -ਤੇ ਗੱਲ ਕਰਦੇ ਵੀ ਦੇਖਿਆ ਗਿਆ। ਪ੍ਰਧਾਨ ਮੰਤਰੀ ਨੇ ਕੈਬਿਨੇਟ ਸਕੱਤਰ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨਾਲ ਫ਼ੋਨ -ਤੇ ਸਿੱਧਾ ਗੱਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਚੰਗੇ ਇਲਾਜ ਦੇ ਪ੍ਰਬੰਧ ਕੀਤੇ ਜਾਣ।
Pm-Modi-Reached-Balasore-And-Called-These-Two-Persons-From-The-Place-Of-The-Train-Accident
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)