ਪਹਿਲੀ ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਹੁਣ ਤੱਕ 24 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 36 ਘੰਟਿਆਂ ਵਿੱਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਮੁਤਾਬਕ ਇਨ੍ਹਾਂ -ਚੋਂ ਜ਼ਿਆਦਾਤਰ ਮੌਤਾਂ ਜ਼ਿਆਦਾ ਉਚਾਈ -ਤੇ ਆਕਸੀਜਨ ਦੀ ਕਮੀ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਹੋਈਆਂ ਹਨ। ਪੰਜ ਮੌਤਾਂ ਵਿੱਚੋਂ ਚਾਰ ਪਹਿਲਗਾਮ ਰੂਟ ਤੇ ਅਤੇ ਇੱਕ ਬਾਲਟਾਲ ਰੂਟ ਤੇ ਹੋਈ। ਆਪਣੀ ਜਾਨ ਗੁਆਉਣ ਵਾਲਿਆਂ ਵਿੱਚ ਇੱਕ ITBP ਅਧਿਕਾਰੀ ਵੀ ਸ਼ਾਮਲ ਸੀ ਜਿਸਦੀ ਯਾਤਰਾ ਡਿਊਟੀ ਦੌਰਾਨ ਮੌਤ ਹੋ ਗਈ ਸੀ। ਮਰਨ ਵਾਲੇ ਸ਼ਰਧਾਲੂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ ਅਤੇ ਗੁਜਰਾਤ ਦੇ ਵਸਨੀਕ ਸਨ। 1 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ 31 ਅਗਸਤ ਨੂੰ ਸਮਾਪਤ ਹੋਵੇਗੀ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)