ਲੁਧਿਆਣਾ ‘ਚ ਭਾਰਤੀ ਜਨਤਾ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਸਵ : ਡਾ. ਸੁਰਜੀਤ ਪਾਤਰ ਦੇ ਘਰ ਉਹਨਾ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ, ਜਿੱਥੇ ਮੌਕੇ ਉਹਨਾਂ ਪਰਿਵਾਰ ਦੇ ਨਾਲ ਗੱਲਬਾਤ ਕਰਦਿਆਂ ਡਾ. ਸੁਰਜੀਤ ਪਾਤਰ ਦੇ ਜੀਵਨ ਬਾਰੇ ਗੱਲ੍ਹਾਂ ਸਾਂਝੀਆਂ ਕੀਤੀਆਂ। ਇਸ ਮੌਕੇ ਬੋਲਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਜੀ ਦੀ ਪੰਜਾਬ ਦੀ ਮਾਂ ਬੋਲੀ ਦੀ ਸੇਵਾ ਦੀ ਦੇਣ ਕਦੇ ਨਹੀਂ ਦਿੱਤੀ ਜਾ ਸਕਦੀ, ਡਾ. ਪਾਤਰ ਦੀਆਂ ਲਿਖਤਾਂ ਜਿੱਥੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਨ, ਉਥੇ ਸਮਾਜ ਨੂੰ ਸੇਧ ਦੇਣ ਵਾਲੀਆਂ ਸਨ। ਰਵਨੀਤ ਬਿੱਟੂ ਨੇ ਕਿਹਾ ਡਾ. ਸੁਰਜਿੱਤ ਪਾਤਰ ਜੀ ਦਾ ਚਲੇ ਜਾਣਾ ਨਾ ਕੇਵਲ ਪਰਿਵਾਰ ਬਲਕਿ ਪੰਜਾਬ ਲਈ ਵੱਡਾ ਘਾਟਾ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ।
ravneet-bittu-dr-condolences-shared-with-the-family-of-surjit-patar
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)