ਲੁਧਿਆਣਾ ਲੋਕ ਸਭਾ ਸੀਟ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਵੱਲੋਂ ਜੰਗ-ਏ-ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਦਿਵਸ ਮੌਕੇ ਉਹਨਾਂ ਦੇ ਜੱਦੀ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਪੀ ਪਰਾਸ਼ਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀ ਕੁਰਬਾਨੀਆਂ ਅਤੇ ਸੋਚ ਨੂੰ ਅਪਨਾਉਣ ਦਾ ਸੁਨੇਹਾ ਦਿੱਤਾ। ਨਾਲ ਹੀ ਇਸ ਮੌਕੇ ਹਵਨ ਵਿੱਚ ਹਿੱਸਾ ਲਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਸੀਂ ਕਦੇ ਭੁਲਾ ਨਹੀ ਸਕਦੇ। ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸ਼ਹੀਦਾਂ ਦੀ ਸੋਚ ਨੂੰ ਅਪਨਾਉਣ ਚਾਹੀਦਾ ਹੈ। ਨਾਲ ਹੀ ਉਹਨਾਂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਕਿਸ ਤਰਾਂ ਇਹਨਾਂ ਮਹਾਨ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਦੀ ਖਾਤਿਰ ਆਪਣਾ ਆਪ ਵਾਰ ਦਿੱਤਾ।
ਉਹਨਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਸ਼ਹੀਦਾਂ ਦੀ ਸੋਚ ਨੂੰ ਅਪਣਾ ਕੇ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਜਿੱਥੇ ਪਹਿਲੀਆਂ ਸਰਕਾਰਾਂ ਨੇ ਸਾਡੇ ਸ਼ਹੀਦਾਂ ਨੂੰ ਅਣਗੌਲਿਆ ਕੀਤਾ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸ਼ਹੀਦਾਂ ਨੂੰ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਹਰ ਦਫਤਰ ਦੇ ਵਿੱਚ ਸ਼ਹੀਦ ਭਗਤ ਸਿੰਘ ਦੀ ਫੋਟੋ ਇਸ ਗੱਲ ਦਾ ਸਬੂਤ ਹੈ। ਅਸ਼ੋਕ ਪਰਾਸ਼ਰ ਪੱਪੀ ਦੇ ਵੱਲੋਂ ਵੀ ਸ਼ਹੀਦ ਸੁਖਦੇਵ ਥਾਪਰ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।
ashok-parashar-pappi-paid-tribute-on-the-occasion-of-the-birth-anniversary-of-shaheed-sukhdev-thapar
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)