in-another-big-blow-to-shiromani-akali-dal-mla-manpreet-ayali-has-decided-to-stay-away-from-party-activities

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, ਵਿਧਾਇਕ ਮਨਪ੍ਰੀਤ ਇਯਾਲੀ ਨੇ ਲਿਆ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ

Jun7,2024 | Narinder Kumar | Ludhiana

ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ I ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ I


ਇਆਲੀ ਨੇ ਕਿਹਾ ਕਿ ਕਿਸਾਨੀ ਤੇ ਪੰਥ ਦਾ ਭਰੋਸਾ ਹਾਸਲ ਕਰਨ ਲਈ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ I ਇਆਲੀ ਨੇ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ I



ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਜਿਸ ਕਾਰਨ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਲੈ ਕੇ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਜਿਆਦਾਤਰ ਹਲਕਿਆਂ ਅੰਦਰ ਉਮੀਦਵਾਰਾਂ ਨੂੰ ਜਮਾਨਤਾਂ ਜਬਤ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਵਿਸ਼ੇਸ਼ ਮਿਲਨੀ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸੂਬੇ ਅੰਦਰ ਲਗਾਤਾਰ 10 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਲੋਕ ਭਾਵਨਾਵਾਂ ਦੇ ਉਲਟ ਲਗਾਤਾਰ ਗਲਤ ਫੈਸਲੇ ਲੈਂਦੀ ਰਹੀ ਅਤੇ ਰਾਸ਼ਟਰਪਤੀ ਦੀ ਚੋਣ ਸਮੇਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਾਰਟੀ ਵੱਲੋਂ ਗਲਤ ਫੈਸਲਾ ਲਿਆ ਗਿਆ, ਜਿਸ ਦਾ ਮੇਰੇ ਵੱਲੋਂ ਕਿਸਾਨਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣ ਦਾ ਬਾਈਕਾਟ ਕਰਕੇ ਸਖਤ ਵਿਰੋਧ ਵੀ ਦਰਜ ਕਰਵਾਇਆ ਗਿਆ।


ਵਿਧਾਇਕ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋ ਮਜਬੂਤ ਪੱਖ ਪੰਥ ਅਤੇ ਕਿਸਾਨੀ ਰਹੇ ਹਨ ਅਤੇ ਜਦੋਂ ਕੇਂਦਰ ਦੇ ਤਿੰਨ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਤਾਂ ਉਸ ਵੇਲੇ ਵੀ ਪਾਰਟੀ ਕਿਸਾਨੀ ਮੁੱਦੇ ਤੇ ਸਹੀ ਸਮੇਂ ਤੇ ਫੈਸਲਾ ਨਹੀਂ ਲੈ ਸਕੀ। ਉਹਨਾਂ ਕਿਹਾ ਕਿ ਝੂੰਦਾ ਕਮੇਟੀ ਦੀਆਂ ਸਿਫਾਰਿਸ਼ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਪਿਛਲੇ ਦੋ ਸਾਲ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਸੀ ਪਰੰਤੂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਣ ਦੇ ਨਾਤੇ ਪੂਰੀ ਮਿਹਨਤ ਨਾਲ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਕੰਮ ਕੀਤਾ, ਪਰੰਤੂ ਨਤੀਜੇ ਸਭ ਦੇ ਸਾਹਮਣੇ ਰਹੇ। ਵਿਧਾਇਕ ਇਆਲੀ ਨੇ ਕਿਹਾ ਕਿ ਪੰਜਾਬ ਅੰਦਰ ਹਮੇਸ਼ਾ ਪੰਥਕ ਸੋਚ ਮਜਬੂਤ ਰਹੀ ਹੈ ਅਤੇ ਪਾਰਟੀ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਭੁਗਤਨਾ ਪਿਆ। ਇਆਲੀ ਨੇ ਕਿਹਾ ਕਿ ਪਾਰਟੀ ਅੰਦਰ ਆਏ ਇਸ ਨਿਘਾਰ ਦਾ ਮੰਥਨ ਕਰਨ ਲਈ 2022 ਵਿੱਚ ਬਣਾਈ ਝੂੰਦਾਂ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਲਾਗੂ ਨਾ ਹੋਣ ਸਬੰਧੀ ਪਾਰਟੀ ਪ੍ਰਧਾਨ ਨਾਲ ਕਈ ਵਾਰ ਮਿਲ ਕਿ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ, ਕਿ ਲੀਡਰਸ਼ਿਪ ਆਪਣੇ ਨਿੱਜੀ ਹਿੱਤ ਤਿਆਗ ਕੇ ਪਾਰਟੀ ਦੇ ਭਲੇ ਲਈ ਕੰਮ ਕਰੇ। ਉਹਨਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੇ ਵਫਾਦਾਰ ਸਿਪਾਹੀ ਰਹੇ ਹਨ , ਪ੍ਰੰਤੂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ।


ਇਆਲੀ ਨੇ ਕਿਹਾ ਕਿ ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।

in-another-big-blow-to-shiromani-akali-dal-mla-manpreet-ayali-has-decided-to-stay-away-from-party-activities


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com