The-Appearance-Of-Jalandhar-Will-Change-The-Chief-Minister-Will-Start-Development-Works-Worth-Rs-30-Crore

ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ

ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ

Jun20,2023 | Narinder Kumar | Chandigarh

ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ   ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ -ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ -ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ -ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ -ਆਪ- ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ -ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।

The-Appearance-Of-Jalandhar-Will-Change-The-Chief-Minister-Will-Start-Development-Works-Worth-Rs-30-Crore


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com