ਪੰਜਾਬ ਵਿੱਚ ਕਾਂਗਰਸ ਦੀ ਹਾਰ ਦਾ ਕਾਰਨ ਤੁਸੀਂ ਸਾਰੇ ਜਾਣਦੇ ਹੀ ਹੋ ਅਤੇ ਹੁਣ ਰਾਜਸਥਾਨ ਵਿਧਾਨ ਸਭਾ ਚੋਣਾਂ 2023 ਤੋਂ ਪਹਿਲਾਂ ਕਾਂਗਰਸ ਇੱਕ ਵਾਰ ਫਿਰ ਆਪਸੀ ਲੜਾਈ ਦਾ ਸਾਹਮਣਾ ਕਰ ਰਹੀ ਹੈ। ਇਸ ਵਾਰ ਲੜਾਈ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਦੋ ਮੰਤਰੀਆਂ ਵਿਚਾਲੇ ਹੈ। ਯੂਡੀਐਚ ਮੰਤਰੀ ਸ਼ਾਂਤੀ ਧਾਰੀਵਾਲ ਅਤੇ ਖੁਰਾਕ ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਵਿਚਾਲੇ ਹੋਈ ਜ਼ੁਬਾਨੀ ਬਹਿਸ ਤੋਂ ਕਾਂਗਰਸ ਲੀਡਰਸ਼ਿਪ ਨਾਰਾਜ਼ ਹੈ। ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਨਾਰਾਜ਼ਗੀ ਜ਼ਾਹਰ ਕਰਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨੂੰ ਆਪਣੇ ਮੰਤਰੀਆਂ -ਤੇ ਕਾਬੂ ਪਾਉਣ ਲਈ ਕਿਹਾ ਹੈ। ਕਿਉਂਕਿ ਇਨ੍ਹਾਂ ਨੂੰ ਕਾਬੂ ਕਰਨਾ ਮੁੱਖ ਮੰਤਰੀ ਦਾ ਕੰਮ ਹੈ। ਕਾਂਗਰਸ ਦੇ ਮੰਤਰੀ ਇੱਕ ਦੂਜੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ ਜੋ ਕਿ ਬਿਲਕੁਲ ਵੀ ਠੀਕ ਨਹੀਂ ਹੈ।
Congress-Crisis-Rajasthan-Elections-2023-
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)