ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਭਾਜਪਾ ਅਤੇ ਉਸ ਦੀਆਂ ਏਜੰਸੀਆਂ ਕਿਸੇ ਗ਼ਲਤਫ਼ਹਿਮੀ ਵਿੱਚ ਨਾ ਰਹਿਣ। ਇਹ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਮਿੱਟੀ ਨੂੰ ਜਦੋਂ ਔਰੰਗਜ਼ੇਬ ਨਹੀਂ ਝੁਕਾ ਸਕਿਆ, ਤਾਂ ਭਾਜਪਾ ਕੀ ਝੁਕਾਏਗੀ। ਇਹ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਊਧਮ ਸਿੰਘ ਵਰਗੇ ਯੋਧਿਆਂ ਦੀ ਧਰਤੀ ਹੈ, ਜਿਨ੍ਹਾਂ ਨੂੰ ਅੰਗਰੇਜ਼ ਵੀ ਨਹੀਂ ਝੁਕਾ ਸਕੇ ਸਨ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਆਰ ਨਾਲ ਜਾਨ ਵੀ ਦੇ ਸਕਦੇ ਹਨ, ਪਰ ਡੰਡੇ ਜਾਂ ਤਾਨਾਸ਼ਾਹੀ ਅੱਗੇ ਕਦੇ ਸਿਰ ਨਹੀਂ ਝੁਕਾਉਂਦੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਇਨ੍ਹਾਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ। ਇਨ੍ਹਾਂ ਹੱਥਕੰਡਿਆਂ ਨਾਲ ਭਾਜਪਾ ਨਾ ਤਾਂ ਪੰਜਾਬ ਨੂੰ ਝੁਕਾ ਸਕੇਗੀ, ਨਾ ਆਮ ਆਦਮੀ ਪਾਰਟੀ ਨੂੰ ਅਤੇ ਨਾ ਹੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਜਜ਼ਬੇ ਨੂੰ।
ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਤੰਤਰ ਦਾ ਗਲਾ ਘੁੱਟਣ ਲਈ ਅਪਣਾਏ ਜਾ ਰਹੇ ਇਹ ਤਰੀਕੇ ਭਵਿੱਖ ਵਿੱਚ ਖ਼ੁਦ ਉਨ੍ਹਾਂ ਲਈ ਹੀ ਘਾਤਕ ਸਾਬਤ ਹੋਣਗੇ। ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ ਅਤੇ ਵਕਤ ਆਉਣ 'ਤੇ ਇਸ ਤਾਨਾਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵੇਗੀ।
*ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਆਪ ਆਗੂ ਦੀਪਕ ਬਾਲੀ* ਨੇ ਕਿਹਾ ਕਿ ਭਾਜਪਾ ਆਪਣੀ 'ਘਟੀਆ ਰਾਜਨੀਤੀ' ਲਈ ਕੇਂਦਰੀ ਏਜੰਸੀਆਂ ਨੂੰ ਢਾਲ ਬਣਾ ਰਹੀ ਹੈ, ਪਰ ਪੰਜਾਬ ਦੀ ਕ੍ਰਾਂਤੀਕਾਰੀ ਧਰਤੀ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ।
ਆਪ ਆਗੂਆਂ ਨੇ ਇਸ ਛਾਪੇਮਾਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਦੀ ਈਡੀ ਨੇ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਸੰਜੀਵ ਅਰੋੜਾ ਜੀ ਦੇ ਘਰ ਰੇਡ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰ-ਵਾਰ ਕੀਤੀ ਜਾ ਰਹੀ ਇਸ ਕਾਰਵਾਈ ਵਿੱਚ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਇਹ ਸਪੱਸ਼ਟ ਕਰਦਾ ਹੈ ਕਿ ਇਨ੍ਹਾਂ ਛਾਪੇਮਾਰੀਆਂ ਦਾ ਮਕਸਦ ਭ੍ਰਿਸ਼ਟਾਚਾਰ ਦੀ ਜਾਂਚ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਇਮਾਨਦਾਰ ਸਿਪਾਹੀਆਂ ਨੂੰ ਪਰੇਸ਼ਾਨ ਕਰਨਾ ਹੈ।
ਆਪ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਜੋ ਭਾਜਪਾ ਅਤੇ ਈਡੀ ਦਾ 'ਗਠਜੋੜ' ਪੂਰੇ ਦੇਸ਼ ਵਿੱਚ ਲੋਕਤੰਤਰ ਨੂੰ ਕੁਚਲ ਰਿਹਾ ਹੈ, ਉਸ ਦਾ ਅੰਤ ਪੰਜਾਬ ਦੀ ਇਸੇ ਪਵਿੱਤਰ ਧਰਤੀ ਤੋਂ ਸ਼ੁਰੂ ਹੋਵੇਗਾ। ਅਸੀਂ ਮੋਦੀ ਜੀ ਅਤੇ ਅਮਿਤ ਸ਼ਾਹ ਜੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੋ ਘਟੀਆ ਰਾਜਨੀਤੀ ਤੁਸੀਂ ਕਰ ਰਹੇ ਹੋ, ਉਸ ਨੂੰ ਬੰਦ ਕਰ ਦਿਓ। ਇਹ ਲੋਕਤੰਤਰ ਲਈ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਇੱਕ ਆਗੂ ਅਤੇ ਵਰਕਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰ ਰਿਹਾ ਹੈ। ਭਾਜਪਾ ਚਾਹੇ ਜਿੰਨੀ ਮਰਜ਼ੀ ਰੇਡ ਮਾਰ ਲਵੇ, ਅਸੀਂ ਝੁਕਾਂਗੇ ਨਹੀਂ। ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। ਭਾਜਪਾ ਦੀਆਂ ਇਹ ਸਾਜ਼ਿਸ਼ਾਂ ਪੰਜਾਬ ਵਿੱਚ ਕਦੇ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ।
*ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਕੁਲਦੀਪ ਧਾਲੀਵਾਲ* ਨੇ ਇਸ ਨੂੰ ਭਾਜਪਾ ਦੀ 'ਦਮਨਕਾਰੀ ਰਾਜਨੀਤੀ' ਦੱਸਦਿਆਂ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਡਰਾ ਕੇ ਪਾਰਟੀ ਵਿੱਚ ਸ਼ਾਮਲ ਕਰਨ ਦੀ ਖੇਡ ਖੇਡ ਰਹੀ ਹੈ, ਪਰ ਪੰਜਾਬ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ।
ਆਪ ਆਗੂਆਂ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਭਾਜਪਾ ਦੇ ਅੰਦਰ 'ਔਰੰਗਜ਼ੇਬ ਦੀ ਰੂਹ' ਪ੍ਰਵੇਸ਼ ਕਰ ਗਈ ਹੈ। ਔਰੰਗਜ਼ੇਬ ਦੀ ਤਰ੍ਹਾਂ ਹੀ ਭਾਜਪਾ ਵੀ ਹਰ ਸਿਆਸੀ ਵਿਰੋਧੀ ਨੂੰ ਕੁਚਲ ਦੇਣਾ ਚਾਹੁੰਦੀ ਹੈ। ਇਨ੍ਹਾਂ ਦਾ ਇੱਕੋ-ਇੱਕ ਮੰਤਰ ਹੈ— ਜਾਂ ਤਾਂ ਭਾਜਪਾ ਵਿੱਚ ਆ ਜਾਓ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹੋ। ਭਾਜਪਾ ਸੱਤਾ ਦੇ ਜ਼ੋਰ 'ਤੇ ਡਰਾ-ਧਮਕਾ ਕੇ ਹਰ ਕਿਸੇ ਨੂੰ ਆਪਣੇ ਪਾਲੇ ਵਿੱਚ ਲਿਆਉਣਾ ਚਾਹੁੰਦੀ ਹੈ।
ਆਪ ਆਗੂਆਂ ਨੇ ਈਡੀ ਦੀ ਨਿਰਪੱਖਤਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੰਜੀਵ ਅਰੋੜਾ ਇੱਕ ਸਫਲ ਕਾਰੋਬਾਰੀ ਹਨ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਆਪਣਾ ਸਾਮਰਾਜ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਈਡੀ ਉਨ੍ਹਾਂ ਲੋਕਾਂ ਦੇ ਘਰ ਕਿਉਂ ਨਹੀਂ ਜਾਂਦੀ ਜਿਨ੍ਹਾਂ ਨੇ ਰਾਜਨੀਤੀ ਵਿੱਚ ਆ ਕੇ ਪੰਜਾਬ ਨੂੰ ਲੁੱਟਿਆ ਅਤੇ ਕਰੋੜਾਂ-ਅਰਬਾਂ ਦੇ ਹੋਟਲ ਤੇ ਕਾਰੋਬਾਰ ਖੜ੍ਹੇ ਕੀਤੇ। ਬਾਦਲ ਪਰਿਵਾਰ ਵਰਗੇ ਵੱਡੇ ਸਿਆਸੀ ਘਰਾਣਿਆਂ ਖ਼ਿਲਾਫ਼ ਈਡੀ ਕਾਰਵਾਈ ਕਿਉਂ ਨਹੀਂ ਕਰਦੀ? ਇਸ ਦਾ ਮਤਲਬ ਸਾਫ਼ ਹੈ ਕਿ ਪੰਜਾਬ ਨੂੰ ਲੁੱਟਣ ਵਾਲੇ ਭਾਜਪਾ ਅਤੇ ਈਡੀ ਦੇ ਨਾਲ ਮਿਲੇ ਹੋਏ ਹਨ, ਜਦਕਿ ਮਿਹਨਤ ਕਰਨ ਵਾਲਿਆਂ ਨੂੰ ਤੰਗ ਕੀਤਾ ਜਾ ਰਿਹਾ ਹੈ।
ਭਾਜਪਾ ਨੂੰ ਚੇਤਾਵਨੀ ਦਿੰਦਿਆਂ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਭੁਲੇਖੇ ਵਿੱਚ ਨਾ ਰਹੇ ਕਿ ਰੇਡ ਦੇ ਡਰ ਤੋਂ ਸਾਡੇ ਆਗੂ ਪਾਰਟੀ ਛੱਡ ਦੇਣਗੇ ਜਾਂ ਝੁਕ ਜਾਣਗੇ। ਤੁਸੀਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੇ ਸਿੰਘ ਨੂੰ ਜੇਲ੍ਹ ਭੇਜ ਕੇ ਦੇਖ ਲਿਆ, ਪਰ ਕੋਈ ਨਹੀਂ ਝੁਕਿਆ। ਸੰਜੀਵ ਅਰੋੜਾ ਅਤੇ ਆਮ ਆਦਮੀ ਪਾਰਟੀ ਦਾ ਕੋਈ ਵੀ ਸਿਪਾਹੀ ਤੁਹਾਡੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB