ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ 'ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।
cm-bhagwant-singh-mann-announces-free-travel-in-punjab-roadways-buses-for-neet-aspirants-following-arvind-kejriwal-s-appeal