ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ।
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਖ਼ਿਲਾਫ਼ ਕੋਈ ਐਂਟੀ-ਇਨਕੰਬੈਂਸੀ ਨਹੀਂ ਹੈ, ਸਗੋਂ ਲੋਕਾਂ ਵਿੱਚ ਮਜ਼ਬੂਤ ਸਰਕਾਰ ਪੱਖੀ ਭਾਵਨਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਜਨਤਕ ਭਲਾਈ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਕੋਲ ਜਨਤਾ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ, ਸਿਵਾਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾ ਕੇ ਗਾਲ੍ਹਾਂ ਕੱਢਣ ਅਤੇ ਨਿੱਜੀ ਹਮਲੇ ਕਰਨ ਦੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਇਨ੍ਹਾਂ ਬੇਮਿਸਾਲ ਪਹਿਲਕਦਮੀਆਂ ਕਾਰਨ ‘ਆਪ’ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਪਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਮਾਹੌਲ ਹੈ ਅਤੇ 2027 ਵਿੱਚ ‘ਆਪ’ ਆਪਣਾ ਪਿਛਲਾ ਰਿਕਾਰਡ ਤੋੜੇਗੀ।
‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰ ਰਹੇ ਹਨ। ਮੁਫ਼ਤ ਬਿਜਲੀ ਤੋਂ ਲੈ ਕੇ ਨਹਿਰੀ ਪਾਣੀ ਰਾਹੀਂ ਸਿੰਚਾਈ ਸਹੂਲਤਾਂ ਤੱਕ, 10 ਲੱਖ ਰੁਪਏ ਦੇ ਸਿਹਤ ਬੀਮੇ ਤੋਂ ਲੈ ਕੇ ਬਿਹਤਰ ਸੜਕਾਂ ਤੱਕ, ਸਮਾਜ ਦਾ ਹਰ ਵਰਗ ਲਾਭ ਉਠਾ ਰਿਹਾ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਹਰ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਮਾਵਾਂ-ਧੀਆਂ ਸਤਕਾਰ ਯੋਜਨਾ ਤਹਿਤ ਔਰਤਾਂ ਨੂੰ ਜਲਦੀ ਹੀ 1,000 ਤੋਂ 1500 ਰੁਪਏ ਮਿਲਣੇ ਵੀ ਸ਼ੁਰੂ ਹੋ ਜਾਣਗੇ।
ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਮੋਹਰੀ ਬਣ ਕੇ ਉਭਰੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। “ਇਹ ਰਿਕਾਰਡ ‘ਤੇ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕੀਤਾ ਹੈ ਜਿੰਨਾ ਪਿਛਲੀਆਂ ਸਰਕਾਰਾਂ ਪਿਛਲੇ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਜਨਤਕ ਭਲਾਈ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ। ਵਿਰੋਧੀ ਪਾਰਟੀਆਂ ਕੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਕੁਝ ਨਹੀਂ ਬਚਿਆ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਕੇ ਮੂੰਹ ਤੋੜਵਾਂ ਜਵਾਬ ਦੇਣਗੇ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB