ਧਾਲੀਵਾਲ ਨੇ ਦੱਸਿਆ ਕਿ ਫੜਿਆ ਗਿਆ ਵਿਅਕਤੀ 30 ਸਾਲਾ ਨੌਜਵਾਨ ਹੈ, ਜਿਸ ਦੇ ਪਾਕਿਸਤਾਨ, ਬੰਗਲਾਦੇਸ਼ ਸਮੇਤ ਕਈ ਦੇਸ਼ਾਂ ਅਤੇ ਸੂਬਿਆਂ ਨਾਲ ਸੰਪਰਕ ਸਨ। ਇਹ ਸ਼ਖਸ ਇੱਕ ਵੱਡੇ ਗਰੋਹ ਦਾ ਹਿੱਸਾ ਸੀ, ਜੋ ਈਮੇਲਾਂ ਅਤੇ ਵਟਸਐਪ ਗਰੁੱਪਾਂ ਰਾਹੀਂ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਦਹਿਸ਼ਤ ਫੈਲਾਉਂਦਾ ਰਿਹਾ। ਇਹੀ ਉਹ ਵਿਅਕਤੀ ਹੈ ਜਿਸ ਨੇ ਪੰਜਾਬ ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਸਨ।
ਧਾਲੀਵਾਲ ਨੇ ਸਾਫ਼ ਕਿਹਾ ਕਿ ਸਾਈਬਰ ਅੱਤਵਾਦ ਨੂੰ ਕੰਟਰੋਲ ਕਰਨਾ ਆਮ ਅੱਤਵਾਦ ਨਾਲੋਂ ਕਿਤੇ ਵੱਧ ਔਖਾ ਕੰਮ ਹੈ, ਕਿਉਂਕਿ ਅਮਰੀਕਾ, ਕੈਨੇਡਾ ਜਾਂ ਕਿਸੇ ਵੀ ਦੇਸ਼ ਵਿੱਚ ਬੈਠਾ ਵਿਅਕਤੀ ਸਾਈਬਰ ਮਾਧਿਅਮ ਰਾਹੀਂ ਧਮਕੀਆਂ ਦੇ ਸਕਦਾ ਹੈ। ਇਸ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਚੁਣੌਤੀ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਵਾਸੀਆਂ ਨੂੰ ਸੁਨੇਹਾ ਦਿੱਤਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ। ਆਪ ਸਰਕਾਰ ਹਰ ਵਿਅਕਤੀ ਦੀ ਹਿਫਾਜ਼ਤ ਕਰਨ ਲਈ ਵਚਨਵੱਧ ਹੈ।
ਨਸ਼ਿਆਂ ਖਿਲਾਫ਼ ਜਾਰੀ ਮੁਹਿੰਮ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਵੱਡੇ ਤੋਂ ਵੱਡੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਕੀਤਾ ਹੈ, ਜੋ ਪਹਿਲਾਂ ਕਿਸੇ ਸਰਕਾਰਾਂ ਦੇ ਸਮੇਂ ਨਹੀਂ ਹੋਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੀ 332 ਕਿਲੋਮੀਟਰ ਲੰਬੀ ਸਰਹੱਦ 'ਤੇ ਤੈਨਾਤ ਬੀਐਸਐਫ ਜਵਾਨਾਂ ਨੂੰ ਆਧੁਨਿਕ ਡਰੋਨ-ਰੋਧੀ ਤਕਨੀਕ ਅਤੇ ਹਥਿਆਰ ਮੁਹੱਈਆ ਕਰਵਾਏ ਜਾਣ, ਜੋ ਹੁਣ ਤੱਕ ਨਹੀਂ ਦਿੱਤੇ ਗਏ।
aap-commends-punjab-police-for-busting-a-major-cyber-terror-network
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB