ਪੰਨੂ ਨੇ ਰਵਨੀਤ ਬਿੱਟੂ ਨੂੰ ਉਨ੍ਹਾਂ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ ਬਿੱਟੂ ਜੀ, ਜੇਕਰ ਇਹ ਫੋਰਸ ਇੰਨੀ ਹੀ ਮਾੜੀ ਹੈ, ਤਾਂ ਤੁਸੀਂ ਇਹ ਕਿਵੇਂ ਭੁੱਲ ਗਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਤੁਹਾਡੇ ਆਪਣੇ ਸਗੇ ਭਰਾ ਦੀ ਪੰਜਾਬ ਪੁਲਿਸ ਵਿੱਚ ਭਰਤੀ ਤਰਸ ਦੇ ਅਧਾਰ 'ਤੇ ਹੋਈ ਸੀ? ਉਸ ਸਮੇਂ ਤੁਹਾਡੇ ਭਰਾ ਲਈ ਉਮਰ, ਸਿਖਿਆ ਅਤੇ ਸਾਰੇ ਨਿਯਮ-ਕਾਨੂੰਨ ਬਦਲ ਦਿੱਤੇ ਗਏ ਸਨ। ਅੱਜ ਤੁਸੀਂ ਜਿਸ ਇੰਸਪੈਕਟਰ ਅਤੇ ਡੀਐੱਸਪੀ ਨੂੰ ਸ਼ਰੇਆਮ ਗਾਲ੍ਹਾਂ ਕੱਢ ਰਹੇ ਹੋ, ਉਹ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ ਆਪਣੀ ਯੋਗਤਾ ਨਾਲ ਉੱਥੇ ਪਹੁੰਚੇ ਹਨ। ਹੋ ਸਕਦਾ ਹੈ ਜਿਸ ਅਹੁਦੇ 'ਤੇ ਤੁਹਾਡਾ ਭਰਾ ਬੈਠਾ ਹੈ, ਉਹ ਕਿਸੇ ਹੱਕਦਾਰ ਅਤੇ ਕਾਬਲ ਨੌਜਵਾਨ ਦਾ ਹੱਕ ਮਾਰ ਕੇ ਦਿੱਤੀ ਗਈ ਹੋਵੇ।
ਪੰਨੂ ਨੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਬਰਾਮਦਗੀ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਅੱਗੇ ਹੈ। ਜੇਕਰ ਬਿੱਟੂ ਵਿੱਚ ਹਿੰਮਤ ਹੈ, ਤਾਂ ਉਹ ਗੁਜਰਾਤ ਦੇ ਪੋਰਟ (ਬੰਦਰਗਾਹ) 'ਤੇ ਫੜੇ ਜਾਣ ਵਾਲੇ ਉਸ ਨਸ਼ੇ 'ਤੇ ਸਵਾਲ ਉਠਾਉਣ ਜਿਸ ਨੂੰ ਉੱਥੇ 'ਚੂਹੇ ਖਾ ਜਾਂਦੇ ਹਨ'। ਭਾਜਪਾ ਸ਼ਾਸਤ ਰਾਜਾਂ ਵਿੱਚ ਕਾਨੂੰਨ-ਵਿਵਸਥਾ ਦੀ ਜੋ ਬਦਹਾਲ ਸਥਿਤੀ ਹੈ, ਉਸ 'ਤੇ ਗੱਲ ਕਰਨ ਦੀ ਬਜਾਏ ਬਿੱਟੂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਬਲਤੇਜ ਪੰਨੂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੀ ਸਮੁੱਚੀ ਪੁਲਿਸ ਫੋਰਸ ਅਤੇ ਅਧਿਕਾਰੀਆਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਪੁਲਿਸ ਦੇ ਮਨੋਬਲ ਨੂੰ ਤੋੜਨ ਦੀ ਭਾਜਪਾਈ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB