ਮੁੱਖ ਮੰਤਰੀ ਨੇ ਕਿਹਾ ਕਿ 'ਬਿਜ਼ਨਸ ਬਲਾਸਟਰਜ਼' ਨੂੰ ਹੁਣ ਸਰਕਾਰੀ ਅਤੇ ਪ੍ਰਾਈਵੇਟ, ਦੋਵਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਵਿਸ਼ੇ ਵਜੋਂ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, "ਸਿਰਫ਼ ਮੌਜੂਦਾ ਅਕਾਦਮਿਕ ਸਾਲ ਵਿੱਚ ਹੀ ਇਹ ਪ੍ਰੋਗਰਾਮ ਲਗਪਗ 3,800 ਸਕੂਲਾਂ ਤੱਕ ਪਹੁੰਚ ਚੁੱਕਾ ਹੈ, ਜਿਸ ਵਿੱਚ 1,931 ਸਰਕਾਰੀ ਸਕੂਲ ਅਤੇ 1,849 ਪ੍ਰਾਈਵੇਟ ਸਕੂਲ ਸ਼ਾਮਲ ਹਨ। ਇਸ ਨਾਲ ਪੰਜਾਬ ਭਰ ਦੇ 2.68 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਉੱਦਮੀ ਸਿੱਖਿਆ, ਵਿਹਾਰਕ ਅਨੁਭਵ ਅਤੇ ਸੀਡ ਫੰਡਿੰਗ ਤੱਕ ਪਹੁੰਚ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਗਿਆ ਹੈ।"
*ਵਿਦਿਆਰਥੀਆਂ ਦੀ ਭਾਵਨਾਤਮਕ ਤੰਦਰੁਸਤੀ ਲਈ ਪ੍ਰਭਾਵੀ ਪ੍ਰੋਗਰਾਮ*ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਅਕਾਦਮਿਕ ਉੱਤਮਤਾ ਦੇ ਨਾਲ ਭਾਵਨਾਤਮਕ ਤੰਦਰੁਸਤੀ ਅਤੇ ਸ਼ਖਸੀਅਤ ਨਿਰਮਾਣ ਨੂੰ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਸਬੰਧੀ ਸਰਕਾਰੀ ਸਕੂਲਾਂ ਵਿੱਚ ਇੱਕ ਰਾਜ ਵਿਆਪੀ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਰੋਜ਼ਾਨਾ ਰੁਟੀਨ ਵਿੱਚ ਗਾਈਡਡ ਮੈਡੀਟੇਸ਼ਨ, ਗਹਿਰੇ ਤੇ ਲੰਮੇ ਸਾਹ ਲੈਣ ਦੇ ਅਭਿਆਸ, ਸਕਾਰਾਤਮਕ ਸੰਕਲਪ ਅਤੇ ਸ਼ੁਕਰਾਨਾ ਕਰਨ ਦੇ ਅਭਿਆਸਾਂ ਨੂੰ ਸ਼ਾਮਲ ਕਰਦਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਕਾਗਰਤਾ, ਭਾਵਨਾਤਮਕ ਲਚਕੀਲਾਪਣ, ਸਵੈ-ਜਾਗਰੂਕਤਾ ਅਤੇ ਮਾਨਸਿਕ ਤਿਆਰੀ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਧਿਆਨ ਅਤੇ ਵਿਸ਼ਵਾਸ ਨਾਲ ਸਿੱਖਣ ਦੇ ਯੋਗ ਬਣਾਇਆ ਜਾ ਸਕੇ।
*ਪੰਜਾਬ ਸਰਕਾਰ ਰਾਜ ਭਰ ਵਿੱਚ ਹੁਨਰ ਵਿਕਾਸ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ*ਇਹ ਸਮਝਦਿਆਂ ਕਿ ਇੱਕ ਮੁਕਾਬਲੇ ਵਾਲੀ ਆਰਥਿਕਤਾ ਲਈ ਸਿਖਲਾਈ ਪ੍ਰਾਪਤ ਅਤੇ ਉਦਯੋਗ-ਅਧਾਰਤ ਕਾਰਜਬਲ ਦੀ ਲੋੜ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਨਰ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ, ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਗਈ ਸੀ, ਜਿਸ ਨਾਲ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਕਿੱਤਾਮੁਖੀ ਸਿੱਖਿਆ ਤੱਕ ਪਹੁੰਚ ਵਧੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਸਾਰੀਆਂ ਆਈ.ਟੀ.ਆਈਜ਼ ਵਿੱਚ ਮਸ਼ੀਨਰੀ ਅਪਗ੍ਰੇਡ ਰਾਹੀਂ ਰਾਜ ਵਿਆਪੀ ਆਧੁਨਿਕੀਕਰਨ ਦਾ ਪ੍ਰਾਜੈਕਟ ਚੱਲ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਸਮਾਜਿਕ ਪੁਨਰਵਾਸ ਨਾਲ ਹੁਨਰ ਵਿਕਾਸ ਨੂੰ ਜੋੜਦਿਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸ਼ੁਰੂ ਕੀਤੇ ਹਨ।
* ਹਥਿਆਰਬੰਦ ਅਤੇ ਸੁਰੱਖਿਆ ਬਲਾਂ ਲਈ ਨੌਜਵਾਨਾਂ ਨੂੰ ਤਿਆਰ ਕਰ ਰਹੇ ਹਨ, ਸੀ-ਪਾਈਟ ਸੈਂਟਰ*ਇੱਕ ਹੋਰ ਵੱਡੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਂਟਰ ਆਫ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ.ਪੀ.ਵਾਈ.ਟੀ.ਈ.), ਨੌਜਵਾਨਾਂ ਨੂੰ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਵਿੱਚ ਕਰੀਅਰ ਲਈ ਤਿਆਰ ਕਰਨ ਵਿੱਚ ਇੱਕ ਮਹੱਤਵਪੂਰਨ ਪਲੇਟਫਾਰਮ ਵਜੋਂ ਉਭਰੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਪੰਜਾਬ ਭਰ ਵਿੱਚ 14 ਰਿਹਾਇਸ਼ੀ ਕੈਂਪਸਾਂ ਰਾਹੀਂ ਕੰਮ ਕਰਦਾ ਹੈ ਅਤੇ ਅਕਾਦਮਿਕ ਅਤੇ ਸਰੀਰਕ ਤੰਦਰੁਸਤੀ 'ਤੇ ਕੇਂਦ੍ਰਿਤ ਕਦਿਆਂ ਤਿੰਨ ਮਹੀਨਿਆਂ ਦੇ ਪ੍ਰੋਗਰਾਮ ਰਾਹੀਂ ਹਰ ਸਾਲ ਲਗਭਗ 10,000 ਨੌਜਵਾਨਾਂ ਨੂੰ ਸਿਖਲਾਈ ਦਿੰਦਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸੈਨਿਕ ਵਜੋਂ ਭਰਤੀ ਦੇ ਨਾਲ-ਨਾਲ ਸੂਬੇ ਦੇ ਪੁਲਿਸ ਅਤੇ ਜੇਲ੍ਹ ਵਿਭਾਗ ਅਤੇ ਦੇਸ਼ ਭਰ ਸੁਰੱਖਿਆ ਏਜੰਸੀਆਂ ‘ਚ ਭਰਤੀ ਲਈ ਸਿਖਲਾਈ ਦਿੱਤੀ ਜਾਂਦੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੀ-ਪਾਈਟ ਤੋਂ ਸਿਖਲਾਈ ਪ੍ਰਾਪਤ 2,500 ਉਮੀਦਵਾਰ ਇਸ ਸਾਲ ਅਗਨੀਵੀਰਾਂ ਵਜੋਂ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਏ ਹਨ।
*ਸੂਬੇ ਦੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਦੇ ਅਧਿਕਾਰੀ ਪੈਦਾ ਕਰ ਰਹੇ ਹਨ*ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇੱਕ ਹੋਰ ਸਫਲ ਪਹਿਲਕਦਮੀ ਸੂਬਾ ਸਰਕਾਰ ਤੋਂ ਫੰਡ ਪ੍ਰਾਪਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਸ (ਏਐਫਪੀਆਈ) ਦੀ ਸਥਾਪਨਾ ਹੈ, ਜੋ ਨੌਜਵਾਨਾਂ ਨੂੰ ਐਨ.ਡੀ.ਏ. ਅਤੇ ਸੀਡੀਐਸ/ਓਟੀਏ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਭਰਤੀ ਹੋਣ ਵਾਸਤੇ ਤਿਆਰ ਕਰਨ ਲਈ ਦੋ ਤੋਂ ਤਿੰਨ ਸਾਲਾਂ ਲਈ ਰੈਜ਼ੀਡੈਂਸ਼ੀਅਲ ਟ੍ਰੇਨਿੰਗ ਪ੍ਰਦਾਨ ਕਰਦੇ ਹਨ।
ਇਨ੍ਹਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕਿਆਂ ਲਈ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਨੇ 55% ਦੀ ਸਫਲਤਾ ਦਰ ਦਰਜ ਕੀਤੀ ਹੈ ਅਤੇ ਇਸ ਸੰਸਥਾ ਦੇ ਲਗਭਗ 196 ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫਸਰ ਵਜੋਂ ਭਰਤੀ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੜਕੀਆਂ ਲਈ ਮਾਈ ਭਾਗੋ ਏਐਫਪੀਆਈ ਤੋਂ 43 ਮਹਿਲਾ ਕੈਡਿਟਾਂ ਨੇ ਐਨਡੀਏ, ਓਟੀਏ, ਆਈਐਨਏ ਅਤੇ ਏਐਫਏ ਸਟ੍ਰੀਮਾਂ ਵਿੱਚ ਜੁਆਇਨ ਕੀਤਾ ਹੈ, ਜੋ ਜਲਦ ਹੀ ਕਮਿਸ਼ਨਡ ਅਫਸਰ ਬਣਨ ਵਾਲੀਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਨੇ ਹਾਲ ਹੀ ਵਿੱਚ ਇੱਕ ਨਵਾਂ ਏਐਫਪੀਆਈ ਸਥਾਪਤ ਕੀਤਾ ਹੈ ਜੋ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ 15 ਦਿਨਾਂ ਤੋਂ ਤਿੰਨ ਮਹੀਨਿਆਂ ਤੱਕ ਦੀ ਛੋਟੀ ਮਿਆਦ ਦੀ ਸਿਖਲਾਈ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਗਰਾਮ ਨਰਸਾਂ, ਡਾਕਟਰਾਂ, ਇੰਜੀਨੀਅਰਾਂ ਅਤੇ ਵਕੀਲਾਂ ਵਰਗੇ ਪੇਸ਼ੇਵਰਾਂ ਲਈ ਵੀ ਖੁੱਲ੍ਹਾ ਹੈ।”
*ਤਕਨਾਲੋਜੀ ਰਾਹੀਂ ਰੋਜ਼ਗਾਰ ਈਕੋਸਿਸਟਮ ਨੂੰ ਮਜ਼ਬੂਤ ਕਰ ਰਿਹੈ ਪੰਜਾਬ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਰੋਜ਼ਗਾਰ ਦੇਣ ਵਾਲਿਆਂ ਅਤੇ ਨੌਕਰੀ ਤਲਾਸ਼ਣ ਵਾਲਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਰੋਜ਼ਗਾਰ ਪੋਰਟਲ
www.punjabrozgar.org.in ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਨੇ ਡੇਟਾ-ਸੰਚਾਲਿਤ ਪਹੁੰਚ ਅਪਣਾ ਕੇ ਰਾਜ ਭਰ ਵਿੱਚ ਰੋਜ਼ਗਾਰਯੋਗਤਾ ਨੂੰ ਹੁਲਾਰਾ ਦਿੰਦਿਆਂ ਨੌਕਰੀ ਦੇਣ ਵਾਲਿਆਂ ਅਤੇ ਸੰਭਾਵੀ ਕਰਮਚਾਰੀਆਂ ਦਰਮਿਆਨ ਤਾਲਮੇਲ ਬਣਾਉਣ ਵਿੱਚ ਮਦਦ ਕੀਤੀ ਹੈ।
* ਪੰਜਾਬ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀਆਂ ਤਕਨਾਲੋਜੀ-ਅਧਾਰਿਤ ਸੁਰੱਖਿਆ ਪਹਿਲਕਦਮੀਆਂ *ਅੰਦਰੂਨੀ ਅਤੇ ਜਨਤਕ ਸੁਰੱਖਿਆ ਪ੍ਰਤੀ ਪੰਜਾਬ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੁੱਖੀ ਪੂੰਜੀ ਵਿਕਾਸ ਸਿਰਫ਼ ਉਦੋਂ ਹੀ ਸਫਲ ਹੋ ਸਕਦਾ ਹੈ ਜਦੋਂ ਇਹ ਸੁਰੱਖਿਅਤ ਭਾਈਚਾਰਿਆਂ, ਸਮਾਜਿਕ ਲਚਕੀਲੇਪਣ ਅਤੇ ਮਜ਼ਬੂਤ ਸੰਸਥਾਵਾਂ ਦੁਆਰਾ ਸਮਰਥਿਤ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵਰਗੀਆਂ ਪਹਿਲਕਦਮੀਆਂ ਰਾਹੀਂ ਜਨਤਕ ਸੁਰੱਖਿਆ ਪ੍ਰਤੀ ਇੱਕ ਸਰਗਰਮ ਅਤੇ ਤਕਨਾਲੋਜੀ-ਅਧਾਰਤ ਪਹੁੰਚ ਅਪਣਾਈ ਹੈ, ਆਪਣੀਆਂ ਕਾਊਂਟਰ-ਇੰਟੈਲੀਜੈਂਸ ਵਿਧੀਆਂ ਨੂੰ ਮਜ਼ਬੂਤ ਕੀਤਾ ਹੈ ਅਤੇ ਸਰਹੱਦੀ ਖੇਤਰਾਂ ਵਿੱਚ ਐਂਟੀ-ਡਰੋਨ ਪ੍ਰਣਾਲੀਆਂ ਤਾਇਨਾਤੀ ਕੀਤੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਰਾਹੀਂ ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੇ ਪੰਜਾਬ ਭਰ ਵਿੱਚ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ ਨਤੀਜਿਆਂ ਵਿੱਚ ਕਾਫ਼ੀ ਸੁਧਾਰ ਕੀਤਾ ਹੈ।
*ਮੋਹਾਲੀ ਨੂੰ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ ਬਣਾਉਣ ਲਈ ਪ੍ਰਸਤਾਵ*ਮੁੱਖ ਮੰਤਰੀ ਨੇ ਏਕੀਕ੍ਰਿਤ ਯੋਜਨਾਬੰਦੀ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਰਾਹੀਂ ਮੋਹਾਲੀ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ (ਐਨਕੇਆਈਆਰ) ਵਜੋਂ ਵਿਕਸਤ ਕਰਨ ਦਾ ਪ੍ਰਸਤਾਵ ਰੱਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤਕ ਖੇਤਰਾਂ ਵਿੱਚ ਉੱਨਤ ਸਾਂਝੀਆਂ ਖੋਜ ਸਹੂਲਤਾਂ, ਸਮਰਪਿਤ ਫੰਡਿੰਗ ਵਿਧੀਆਂ ਅਤੇ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ, "ਇਸ ਸੈਂਟਰ ਆਫ ਐਕਸੀਲੈਂਸ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਸੈਮੀਕੰਡਕਟਰ, ਬਾਇਓਟੈਕਨਾਲੋਜੀ, ਫਾਰਮਾਸਿਊਟੀਕਲ, ਕੁਆਂਟਮ ਤਕਨਾਲੋਜੀਆਂ, ਐਗਰੀ-ਟੈਕ ਅਤੇ ਉੱਨਤ ਨਿਰਮਾਣ 'ਤੇ ਧਿਆਨ ਕੇਂਦਰਿਤ ਹੋਵੇਗਾ।"
ਮੁੱਖ ਮੰਤਰੀ ਨੇ ਮੋਹਾਲੀ ਵਿੱਚ ਕੈਂਪਸ ਅਤੇ ਸਹਿਯੋਗੀ ਅਕਾਦਮਿਕ ਕੇਂਦਰ ਸਥਾਪਤ ਕਰਨ ਲਈ ਨਾਮਵਰ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਆਕਰਸ਼ਿਤ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਅੱਗੇ ਕਿਹਾ, "ਇਹ ਵਿਸ਼ਵੀਕਰਨ ਸਬੰਧੀ ਭਾਰਤ ਦੇ ਏਜੰਡੇ ਨੂੰ ਮਜ਼ਬੂਤ ਕਰੇਗਾ ਅਤੇ ਵਿਸ਼ਵਵਿਆਪੀ ਅਕਾਦਮਿਕ ਭਾਈਵਾਲੀ ਵਿੱਚ ਵਾਧਾ ਕਰੇਗਾ।"
*ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਵਿਸ਼ਵ ਪੱਧਰੀ ਸੰਪਰਕ ਨੂੰ ਮਜ਼ਬੂਤ ਕਰਨਾ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਦੇ ਵਿਸਥਾਰ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਯੂਰਪ, ਯੂਨਾਈਟਿਡ ਕਿੰਗਡਮ, ਸਿੰਗਾਪੁਰ, ਦੱਖਣੀ ਕੋਰੀਆ, ਜਾਪਾਨ ਅਤੇ ਹੋਰ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਥਾਨਾਂ ਵਿੱਚ ਸਿੱਖਿਆ, ਖੋਜ ਅਤੇ ਨਵੀਨਤਾ ਦੇ ਪ੍ਰਮੁੱਖ ਵਿਸ਼ਵ ਕੇਂਦਰਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਵਕਾਲਤ ਕੀਤੀ।
*ਪੰਜਾਬ ਵੱਲੋਂ ਮੋਹਾਲੀ ਵਿੱਚ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ ਸਥਾਪਤ ਕਰਨ ਦੀ ਮੰਗ*ਭਾਰਤ ਦੇ ਸੈਮੀਕੰਡਕਟਰ ਭਵਿੱਖ ਵਿੱਚ ਪੰਜਾਬ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸੈਮੀਕੰਡਕਟਰ ਮਿਸ਼ਨ ਤਹਿਤ ਮੋਹਾਲੀ ਵਿੱਚ ਇੱਕ ਆਲ-ਇਨ-ਵਨ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ (ਆਈਐਸਐਮਸੀ) ਸਥਾਪਤ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਫਰੰਟੀਅਰ ਟੈਕ ਹੱਬ ਰੋਡਮੈਪ ਨੇ ਭਾਰਤ ਦੇ ਸੈਮੀਕੰਡਕਟਰ ਭਵਿੱਖ ਲਈ ਇੱਕ ਸਪੱਸ਼ਟ ਦ੍ਰਿਸ਼ਟੀਕੋਣ ਪ੍ਰਦਾਨ ਕੀਤਾ ਹੈ ਅਤੇ ਪੰਜਾਬ ਉਸ ਦ੍ਰਿਸ਼ਟੀਕੋਣ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
*ਸੈਮੀਕੰਡਕਟਰ ਨਿਰਮਾਣ ਵਿੱਚ ਮੋਹਾਲੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਤਹਿਤ ਗੁਜਰਾਤ ਵਿੱਚ ਸਟੈਂਡਅਲੋਨ ਫਰੰਟ-ਐਂਡ ਫੈਬਰੀਕੇਸ਼ਨ ਯੂਨਿਟਾਂ ਅਤੇ ਅਸਾਮ ਤੇ ਸਾਨੰਦ ਵਿੱਚ ਬੈਕ-ਐਂਡ ਓਐਸਏਟੀ ਸਹੂਲਤਾਂ ਨੂੰ ਸਫਲਤਾਪੂਰਵਕ ਪ੍ਰੋਤਸਾਹਨ ਦਿੱਤੇ ਹਨ, ਪਰ ਫਿਰ ਵੀ ਗਲੋਬਲ ਸੈਮੀਕੰਡਕਟਰ ਸਪਲਾਈ ਚੇਨ ਵਿੱਚ ਵੰਡ ਕਾਰਨ ਕੁਝ ਕਮੀਆਂ ਅਜੇ ਵੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਦੇਸ਼ ਦੀ ਇਕਲੌਤੀ ਪੂਰੀ ਤਰ੍ਹਾਂ ਏਕੀਕ੍ਰਿਤ ਉਪਕਰਨ ਨਿਰਮਾਤਾ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ) ਸਥਿਤ ਹੈ ਅਤੇ ਇਹ ਇੱਕ ਵਿਆਪਕ ਐਂਡ-ਟੂ-ਐਂਡ ਸੈਮੀਕੰਡਕਟਰ ਨਿਰਮਾਣ, ਅਸੈਂਬਲੀ ਅਤੇ ਪੈਕੇਜਿੰਗ ਈਕੋਸਿਸਟਮ ਸਥਾਪਤ ਕਰਨ ਲਈ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ, "ਗ੍ਰੀਨਫੀਲਡ ਸਾਈਟਾਂ ਤੋਂ ਸ਼ੁਰੂਆਤ ਕਰਨ ਵਾਲੇ ਬਹੁਤ ਸਾਰੇ ਖੇਤਰਾਂ ਦੇ ਉਲਟ, ਮੋਹਾਲੀ ਕੋਲ ਮਜ਼ਬੂਤ ਬ੍ਰਾਊਨਫੀਲਡ ਫਾਊਂਡੇਸ਼ਨ, ਸੰਸਥਾਗਤ ਗਿਆਨ ਅਤੇ ਕਲਾਸ 10 ਅਤੇ ਕਲਾਸ 100 ਕਲੀਨਰੂਮਾਂ, ਖਤਰਨਾਕ ਰਸਾਇਣਾਂ ਅਤੇ ਸਟੀਕ ਮੈਟਰੋਲੋਜੀ ਨੂੰ ਸੰਭਾਲਣ ਵਿੱਚ ਚਾਰ ਦਹਾਕਿਆਂ ਦਾ ਤਜਰਬਾ ਹੈ।"
*4,500 ਕਰੋੜ ਰੁਪਏ ਦੀ ਲਾਗਤ ਨਾਲ ਐਸ.ਸੀ.ਐਲ. ਦੇ ਕੀਤੇ ਜਾਣ ਵਾਲੇ ਆਧੁਨਿਕੀਕਰਨ ਨਾਲ ਮੋਹਾਲੀ ਭਾਰਤ ਦਾ ਸੈਮੀਕੰਡਕਟਰ ਹੱਬ ਬਣ ਸਕਦਾ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਦੱਸਿਆ ਕਿ ਭਾਰਤ ਸਰਕਾਰ ਪਹਿਲਾਂ ਹੀ ਐਸ.ਸੀ.ਐਲ. ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਦੇਣ ਦਾ ਵਾਅਦਾ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਦਾ ਉਦੇਸ਼ ਉੱਨਤ ਵਪਾਰਕ ਪਾਈਪਲਾਈਨਾਂ ਦੇ ਨਾਲ ਨਾਲ ਵੇਫਰ ਉਤਪਾਦਨ ਸਮਰੱਥਾ ਨੂੰ ਲਗਭਗ 100 ਗੁਣਾ ਤੱਕ ਵਧਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “4,500 ਕਰੋੜ ਰੁਪਏ ਦੇ ਆਧੁਨਿਕੀਕਰਨ ਪ੍ਰੋਗਰਾਮ ਨੂੰ ਮੋਹਾਲੀ ਨੂੰ ਇੱਕ ਆਲ-ਇਨ-ਵਨ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਵਿੱਚ ਬਦਲਣ ਲਈ ਵਰਤਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਡਿਜ਼ਾਈਨ, ਫੈਬਰੀਕੇਸ਼ਨ ਅਤੇ ਐਡਵਾਂਸਡ ਪੈਕੇਜਿੰਗ ਸਹੂਲਤਾਂ (ਏਟੀਐਮਪੀ/ਓਐਸਏਟੀ) ਨੂੰ 50 ਕਿਲੋਮੀਟਰ ਦੇ ਘੇਰੇ ਵਿੱਚ ਲਿਆਉਣ ਨਾਲ ਘਰੇਲੂ ਲੀਡ ਟਾਈਮ ਵਿੱਚ ਕਾਫ਼ੀ ਕਮੀ ਆਵੇਗੀ, ਆਤਮਨਿਰਭਰਤਾ ਵਧੇਗੀ ਅਤੇ ਵਪਾਰਕ ਫਾਊਂਡਰੀਆਂ ਲਈ ਇੱਕ ਅਜਿਹਾ ਕੇਂਦਰ ਬਣੇਗਾ ਜੋ ਵਿਸ਼ਵ ਪੱਧਰ 'ਤੇ ਮੁਕਾਬਲਾ ਕਰ ਸਕੇ।
*ਭਾਰਤ ਦੇ ਸੈਮੀਕੰਡਕਟਰ ਵਿਕਾਸ ਵਿੱਚ ਮੋਹਰੀ ਬਣ ਸਕਦਾ ਮੋਹਾਲੀ*ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਕਈ ਰਣਨੀਤਕ ਅਤੇ ਲੌਜਿਸਟਿਕ ਲਾਭ ਹਨ ਜੋ ਇਸ ਨੂੰ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਲਈ ਆਦਰਸ਼ ਸਥਾਨ ਬਣਾਉਂਦੇ ਹਨ। ਉਨ੍ਹਾਂ ਕਿਹਾ, "ਮੋਹਾਲੀ ਵਿੱਚ ਸਿਖਿਅਤ ਮਨੁੱਖੀ ਸ਼ਕਤੀ, ਰੱਖਿਆ ਅਤੇ ਰਣਨੀਤਕ ਖਪਤਕਾਰਾਂ ਨਾਲ ਨੇੜਤਾ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਪ੍ਰਾਈਵੇਟ ਪਹਿਲਾਂ ਹੀ ਉਪਲਬਧ ਹਨ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੱਸਟਰ ਦੀ ਸਥਾਪਨਾ ਨਾਲ ਪੰਜਾਬ ਦੁਨੀਆ ਦੇ ਸਭ ਤੋਂ ਰਣਨੀਤਕ ਅਤੇ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਸ਼ੁਮਾਰ ਹੋ ਜਾਵੇਗਾ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਅਤੇ ਨਵੀਨਤਾ ਨੂੰ ਗਤੀ ਮਿਲੇਗੀ।
punjab-seeks-special-category-status-special-package-for-border-areas-from-centre-cm-bhagwant-singh-mann
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB