18ਵੀਂ ਲੋਕ ਸਭਾ ਲਈ ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਬਣਨ ਵਾਲੀ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਨਾ ਤਾਂ ਐੱਨਡੀਏ ਅਤੇ ਨਾ ਹੀ ਆਈਐਨਡੀਆਈਏ ’ਚ ਸ਼ਾਮਲ ਹੋਵੇਗਾ। ਇਕ ਵਿਸ਼ੇਸ਼ ਮੁਲਾਕਾਤ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇ ਗੱਠਜੋੜ ਹੋਣਾ ਹੀ ਹੰੁਦਾ ਤਾਂ ਚੋਣਾਂ ਤੋਂ ਪਹਿਲਾਂ ਹੁੰਦਾ ਜਿਸ ਨਾਲ ਚੋਣ ਜਿੱਤਣ ਵਿਚ ਆਸਾਨੀ ਰਹਿੰਦੀ, ਸੀਟਾਂ ਵੱਧ ਮਿਲਦੀਆਂ ਪਰ ਅਸੀਂ ਪੰਜਾਬ ਦੇ ਮੁੱਦਿਆਂ ’ਤੇ ਸੀਟਾਂ ਦੀ ਪ੍ਰਵਾਹ ਨਹੀਂ ਕੀਤੀ।ਕੰਗਨਾ ਰਣੌਤ ਮਾਮਲੇ ’ਤੇ ਹਰਸਿਮਰਤ ਨੇ ਕਿਹਾ ਕਿ ਉਹ ਕੰਗਨਾ ਨੂੰ ਅਪੀਲ ਕਰਨਗੇ ਕਿ ਉਹ ਆਪਣੀ ਜ਼ੁਬਾਨ ’ਤੇ ਕਾਬੂ ਰੱਖਣ। ਜੋ ਘਟਨਾ ਹੋਈ ਹੈ, ਉਹ ਇਸ ਲਈ ਹੋਈ ਕਿਉਂਕਿ ਉਨ੍ਹਾਂ ਨੇ ਪੰਜਾਬ ਦੀਆਂ ਮਾਤਾਵਾਂ ਨੂੰ ਟਕੇ-ਟਕੇ ਵਿਚ ਵਿਕਣ ਵਾਲੀਆਂ ਦੱਸਿਆ ਸੀ। ਉਨ੍ਹਾਂ ਨੇ ਚੋਟ ਮਾਰੀ ਸੀ, ਉਸ ਦਾ ਉਨ੍ਹਾਂ ਨੂੰ ਫਲ ਭੁਗਤਣਾ ਪਿਆ।
ਇਸ ਵਾਰ ਲੋਕ ਸਭਾ ਚੋਣਾਂ ਵਿਚ ਗਰਮ ਖਿਆਲੀਆਂ ਦੇ ਜਿੱਤਣ ’ਤੇ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜੇ ਵਾਲੀ ਸਰਕਾਰ ਵੱਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਸਿੱਖਾਂ ਨੇ ਉਸੇ ਹਫਤੇ ’ਚ ਪੰਜੇ ਦਾ ਬਟਨ ਦਬਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸਿੱਖਾਂ ਦੀ ਕਾਤਲ ਕੌਮ ਨੂੰ ਹੀ ਜਿਤਾ ਦਿੱਤਾ। ਇਸ ਬਾਰੇ ਮੈਂ ਹੋਰ ਕੁਝ ਨਹੀਂ ਕਹਿਣਾ ਚਾਹੁੰਦੀ।ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਨਾਲ ਜੋੜਨ ਦੇ ਪ੍ਰਾਜੈਕਟ ਬਾਰੇ ਬੀਬੀ ਬਾਦਲ ਨੇ ਕਿਹਾ ਕਿ ਇਸ ਵਾਰ ਦੀ ਸਰਕਾਰ ਵਿਚ ਜ਼ਿਆਦਾ ਮੰਤਰੀ ਚੰਦਰ ਬਾਬੂ ਨਾਇਡੂ ਤੇ ਨਿਤੀਸ਼ ਕੁਮਾਰ ਦੇ ਬਣਨਗੇ। ਉਨ੍ਹਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਇਸ ਵਾਰ ਤਖ਼ਤ ਸਾਹਿਬ ਨੂੰ ਰੇਲਵੇ ਨਾਲ ਜੋੜ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸਾਡੇ ਧਾਰਮਿਕ ਅਸਥਾਨਾਂ ’ਤੇ ਕੇਂਦਰ ਨੇ ਕਬਜ਼ੇ ਕਰ ਕੇ ਆਰਐੱਸਐੱਸ ਦੇ ਲੋਕ ਬਿਠਾਏ ਹੋਏ ਹਨ, ਉਨ੍ਹਾਂ ਨੂੰ ਕਬਜ਼ਾ-ਮੁਕਤ ਕਰਵਾਇਆ ਜਾਵੇਗਾ। ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਦੀ ਸਿਆਸਤ ਵਿਚ ਕੋਈ ਦਿਲਚਸਪੀ ਨਹੀਂ ਹੈ। ਉਹ ਤਾਂ ਖੁਦ ਮੈਨੂੰ ਕਹਿੰਦੇ ਹਨ ਕਿ ਤੁਸੀਂ ਇਹ ਸਭ ਕਿਵੇਂ ਕਰ ਲੈਂਦੇ ਹੋ। ਉਨ੍ਹਾਂ ਦੀ ਤੀਜੀ ਪੀੜ੍ਹੀ ਸਿਆਸਤ ਵਿਚ ਕਦੇ ਨਹੀਂ ਆਵੇਗੀ।
shiromani-akali-dal-will-not-join-either-nda-or-india-harsimrat-kaur-badal-claimed
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)