MLA Chhina held a meeting with prominent industrialists of the constituency

ਵਿਧਾਇਕ ਛੀਨਾ ਵਲੋਂ ਹਲਕੇ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ

ਮੁਸ਼ਕਿਲਾਂ ਸੁਣ ਮੌਕੇ -ਤੇ ਹੀ ਕਰਵਾਇਆ ਨਿਪਟਾਰਾ

May22,2023 | NARINDER KUMAR | ludhiana

ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਵਿੱਚ ਉਦਯੋਗ ਦੇ ਵਿਕਾਸ ਲਈ ਅਤੇ ਉਦਯੋਗਪਤੀਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਉਨ੍ਹਾਂ ਹਲਕਾ ਲੁਧਿਆਣਾ ਦੱਖਣੀ ਦੇ ਅਨੇਕਾਂ ਉੱਘੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ -ਤੇ ਹੀ ਉਨ੍ਹਾਂ ਦਾ ਹੱਲ ਵੀ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਪਾਰ ਅਤੇ ਉਦਯੋਗ ਨੂੰ ਪ੍ਰਫੁਲਤ ਕਰਨ ਲਈ -ਆਪ ਸਰਕਾਰ- ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਬੀਬੀ ਰਾਜਿੰਦਰਪਾਲ ਕੌਰ ਛੀਨਾ ਦੇ ਹਲਕੇ ਵਿੱਚ ਵਿਧਾਇਕ ਵਜੋਂ ਚੁਣੇ ਜਾਣ ਪਿੱਛੋਂ ਹਲਕੇ ਦੀ ਨੁਹਾਰ ਹੀ ਬਦਲ ਗਈ ਹੈ, ਉਹਨਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਹੋ ਰਹੇ ਹਨ। ਇਸ ਤੋਂ ਇਲਾਵਾ ਪਾਣੀ-ਬਿਜਲੀ ਆਦਿ ਨਾਲ ਜੁੜੀਆਂ ਸਮੱਸਿਆਵਾਂ ਜੋ ਕਿ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਨ, ਉਹਨਾਂ ਦੇ ਵੀ ਹੱਲ ਹੋ ਰਹੇ ਹਨ। ਵਿਧਾਇਕ ਬੀਬੀ ਛੀਨਾ ਵੱਲੋਂ ਕਿਹਾ ਗਿਆ ਕਿ ਉਹ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ।

MLA Chhina held a meeting with prominent industrialists of the constituency



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB