ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਆਕਾਸ਼ ਨਗਰ ਅਤੇ ਅਮਨ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਨ੍ਹਾਂ ਗਲੀਆਂ ਦੀ ਹਾਲਤ ਬੇਹੱਦ ਖ਼ਸਤਾ ਸੀ ਅਤੇ ਆਵਾਜਾਈ ਦੌਰਾਨ ਹਮੇਸ਼ਾ ਦੁਰਘਟਨਾਵਾਂ ਦਾ ਖ਼ਦਸਾ ਬਣਿਆ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਇਸ ਪ੍ਰੋਜੈਕਟ -ਤੇ ਕਰੀਬ 75 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ ਅਤੇ ਬੇਨਿਯਮੀ ਪਾਏ ਜਾਣ -ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵਲੋਂ ਹਰ ਗਲੀ, ਸੜ੍ਹਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ -ਤੇ ਮੁਹੱਈਆ ਕਰਵਾਈਆਂ ਜਾਣਗੀਆਂ।
Mla-Chaudhary-Madan-Lal-Baga-Inaugurated-The-Construction-Works-Of-Streets-In-Ward-No-1
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)