Chairman-Sharan-Pal-Singh-Makkar-Called-A-Meeting-Of-Executive-Engineers-And-Executive-Officers-To-Prepare-The-District-Development-Plan-

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਡਿਸਟ੍ਰਿਕਟ ਡਿਵੈਲਪਮੈਂਟ ਪਲਾਨ ਤਿਆਰ ਕਰਨ ਸਬੰਧੀ ਕਾਰਜਕਾਰੀ ਇੰਜੀਨੀਅਰਾਂ ਅਤੇ ਕਾਰਜ ਸਾਧਕ ਅਫਸਰਾਂ ਦੀ ਮੀਟਿੰਗ ਸੱਦੀ 

 ਕਾਰਜਕਾਰੀ ਇੰਜੀਨੀਅਰ ਅਤੇ ਕਾਰਜ ਸਾਧਕ ਅਫਸਰਾਂ ਕੋਲੋਂ ਨਵੇਂ ਪ੍ਰਾਜੈਕਟਾਂ ਦੇ ਪ੍ਰਸਤਾਵ ਲਏ

Jun5,2023 | Abhi Kandiyar | Ludhiana

ਪੰਜਾਬ ਰਾਜ ਦੇ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਦੇ ਦਫ਼ਤਰ ਵਲੋਂ ਜਾਰੀ ਹੁਕਮ ਰਾਹੀਂ ਕਿ ਜਿਲ੍ਹਾ ਪੱਧਰ ਤੇ ਡਿਵੈਲਪਮੈਂਟ ਪਲਾਨ ਤਿਆਰ ਕੀਤੇ ਜਾਣ। ਇੰਨਾ ਤਜਵੀਜਾਂ ਨੂੰ ਮੁੱਖ ਰਖਦੇ ਹੋਏ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ  ਕਾਰਜ ਸਾਧਕ ਅਫਸਰਾਂ ਦੀ ਮੀਟਿੰਗ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਸਦੀ। ਇਸ ਮੀਟਿੰਗ ਵਿੱਚ ਅੰਕੜਾ ਵਿਭਾਗ ਵੱਲੋਂ ਡਿਪਟੀ ਈ. ਐਸ. ਏ. ਮੈਡਮ ਪ੍ਰਵੀਨ ਕੁਮਾਰੀ ਹੋਰਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਤੇ ਉਚੇਚੇ ਤੌਰ ਤੇ ਆਮ ਆਦਮੀ ਪਾਰਟੀ ਜਿਲ੍ਹਾ ਲੁਧਿਆਣਾ ਦੇ ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਵੀ ਮੌਜੂਦ ਸਨ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਇਸ ਮੀਟਿੰਗ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਅਤੇ ਕਾਰਜਕਾਰੀ ਇੰਜੀਨੀਅਰਾਂ ਅਤੇ ਕਾਰਜ ਸਾਧਕ ਅਫਸਰਾਂ ਕੋਲੋਂ ਵਿਕਾਸ ਸਬੰਧੀ ਨਵੇਂ ਪ੍ਰਸਤਾਵ ਲਏ ਗਏ। ਇਸ ਮੀਟਿੰਗ ਵਿੱਚ ਜਿਲ੍ਹਾ ਲੁਧਿਆਣਾ ਦੇ ਕਾਰਜਕਾਰੀ ਇੰਜੀਨੀਅਰ ਅਤੇ ਪੰਚਾਇਤੀ ਰਾਜ, ਮੰਡੀ ਬੋਰਡ, ਸਪਲਾਈ ਐਂਡ ਸੈਨੀਟੇਸ਼ਨ, PWD/B&R ਵਿਭਾਗਾਂ ਦੇ ਕਾਰਜ ਸਾਧਕ ਅਫਸਰ ਸਾਹਿਬਾਨ ਇਸ ਮੀਟਿੰਗ ਵਿੱਚ ਨਵੇਂ ਪ੍ਰਸਤਾਵ ਲੈ ਕੇ ਹਾਜ਼ਰ ਹੋਏ।

Chairman-Sharan-Pal-Singh-Makkar-Called-A-Meeting-Of-Executive-Engineers-And-Executive-Officers-To-Prepare-The-District-Development-Plan-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB