ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ -ਤੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਵੱਲੋਂ 17 ਜੂਨ ਨੂੰ ਦਾਣਾ ਮੰਡੀ ਗਿੱਲ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਪੰਜਾਬ ਭਾਜਪਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਵੀ ਰੈਲੀ ਵਾਲੀ ਥਾਂ -ਤੇ ਪੁੱਜੇ | ਇਸ ਮੌਕੇ ਜੀਵਨ ਗੁਪਤਾ ਨੇ ਦੱਸਿਆ ਕਿ ਰੈਲੀ ਵਿੱਚ ਸਿਹਤ ਮੰਤਰੀ ਡਾ: ਮਨਸੁਖ ਮੰਡਾਵੀਆ, ਭਾਜਪਾ ਦੇ ਕੌਮੀ ਸਕੱਤਰ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ: ਮਹਿੰਦਰ ਸਿੰਘ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਹਾਜ਼ਰ ਹੋਣਗੇ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ -ਚ ਭਾਜਪਾ ਨੇ ਦੇਸ਼ ਨੂੰ ਹਰ ਫਰੰਟ -ਤੇ ਅੱਗੇ ਵਧਾਇਆ ਹੈ ਅਤੇ ਹਰ ਵਰਗ ਦੇ ਲੋਕਾਂ ਲਈ ਲਾਭਕਾਰੀ ਯੋਜਨਾਵਾਂ ਚਲਾਈਆਂ ਹਨ | ਜਿਸ ਕਾਰਨ ਪ੍ਰਧਾਨ ਮੰਤਰੀ ਮੋਦੀ ਸਮੇਤ ਭਾਜਪਾ ਦਾ ਹਰ ਆਗੂ ਲੋਕਾਂ ਵਿੱਚ ਹਰਮਨ ਪਿਆਰਾ ਹੈ। ਕੋਈ ਵੀ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ, ਭੈਅ ਮੁਕਤ ਅਤੇ ਖੁਸ਼ਹਾਲ ਪੰਜਾਬ ਨਹੀਂ ਬਣਾ ਸਕੀ। ਪੰਜਾਬ ਤੇਜ਼ੀ ਨਾਲ ਬਦਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ। ਪੂਰਾ ਪੰਜਾਬ ਹੁਣ ਭਾਜਪਾ ਦੇ ਨਾਲ ਹੈ ਅਤੇ ਭਾਜਪਾ ਵਿੱਚ ਪੰਜਾਬ ਦਾ ਭਵਿੱਖ ਦੇਖ ਰਿਹਾ ਹੈ।ਰੈਲੀ ਦੌਰਾਨ ਆਮ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲਾਂ ਦੇ ਕਾਰਜਕਾਲ ਦੇ ਸੁਨਹਿਰੀ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਿਤ ਪ੍ਰਧਾਨ ਡਾ.ਨਿਰਮਲ ਨਈਅਰ, ਸਕੱਤਰ ਨਵਲ ਜੈਨ, ਸੰਜੀਵ ਧੀਮਾਨ, ਸੰਜੀਵ ਸਚਦੇਵਾ ਸ਼ੇਰੂ ਆਦਿ ਹਾਜ਼ਰ ਸਨ |
Bjp-Is-Holding-A-Huge-Rally-At-Dana-Mandi-Gill-Road-On-June-17-Rajnish-Dhiman
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)