A-Grant-Of-34-50-Lakhs-Was-Issued-By-Mla-Bibi-Rajinderpal-Kaur-Chhina

ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ 34.50 ਲੱਖ ਦੀ ਗ੍ਰਾਂਟ ਜਾਰੀ

Jun24,2023 | Meenu Galhotra | Ludhiana

ਵਾਰਡ ਨੰਬਰ 33 ਪਿੰਡ ਲੁਹਾਰਾ ਵਿਖੇ ਪਾਰਕ ਦਾ ਉਦਘਾਟਨ ਕੀਤਾ ਗਿਆ ਹਲਕੇ ਦੀ ਦਿੱਖ ਨੂੰ ਹੋਰ ਸੁਧਾਰਨ ਲਈ ਨਵੇਂ ਪ੍ਰੋਜੈਕਟ ਤਿਆਰ ਹਨ - ਬੀਬੀ ਛੀਨਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ ਇਸ ਨੂੰ ਮੁੱਖ ਰੱਖਦੇ ਉਨ੍ਹਾਂ ਵੱਲੋਂ ਹਲਕੇ ਵਿੱਚ ਸਾਫ ਸਫਾਈ ਮੁਹਿੰਮ ਅਤੇ ਨਵੀਆਂ ਪਾਰਕਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਲੁਧਿਆਣਾ ਨਿਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਸ਼ਹਿਰ -ਚ ਬਣਨ ਵਾਲੇ ਪਾਰਕ ਦੀ ਉਸਾਰੀ ਦਾ ਕੰਮ ਅੱਜ ਵਾਰਡ ਨੰਬਰ 33 ,ਪਿੰਡ ਲੋਹਾਰਾ,ਲੁਧਿਆਣਾ ਵਿਖੇ  ਸ਼ੁਰੂ ਕਰਵਾਇਆ ਗਿਆ।                                                                          ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਕਿਹਾ ਗਿਆ ਕਿ ਸ਼ਹਿਰ ਵਾਸੀ ਕਾਫੀ ਲੰਮੇ ਸਮੇਂ ਤੋਂ ਹਲਕੇ ਵਿੱਚ ਇਕ ਪਾਰਕ ਦੀ ਮੰਗ ਕਰ ਰਹੇ ਸਨ, ਹਲਕੇ  ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਣੇ ਹੋਏ ਪਾਰਕ ਦੀ ਉਸਾਰੀ ਦਾ ਕੰਮ ਮੁੜ ਤੋਂ ਸ਼ੁਰੂ ਕੀਤਾ ਗਿਆ | ਜਿਸ -ਤੇ ਲਗਪਗ 34.50 ਲੱਖ ਦੇ ਕਰੀਬ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ  ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ|

A-Grant-Of-34-50-Lakhs-Was-Issued-By-Mla-Bibi-Rajinderpal-Kaur-Chhina


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB