ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਸ. ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਭਾਰ ਢੋਹਣ ਵਾਲੀਆਂ ਗੱਡੀਆਂ ਵਿੱਚ ਆਮ ਜਨਤਾ ਨੂੰ ਲਿਜਾਣ ਅਤੇ ਢੋਣ 'ਤੇ ਤੁਰੰਤ ਪਾਬੰਦੀ ਲਗਾਈ ਹੈ।
ਉਨ੍ਹਾਂ ਜਾਰੀ ਹੁਕਮਾਂ ਵਿੱਚ ਦੱਸਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨ੍ਹਾਂ ਵਿੱਚ ਜੀਪ, ਟਾਟਾ-407, ਟਾਟਾ-709, ਟ੍ਰੈਕਟਰ ਟਰਾਲੀ ਜਾਂ ਇਸ ਤੋ ਵੱਧ ਪਹੀਆ ਵਾਲੀਆਂ ਗੱਡੀਆਂ ਸ਼ਾਮਲ ਹਨ, ਵਲੋਂ ਸ਼ਰੇਆਮ ਸਵਾਰੀਆਂ ਢੋਈਆਂ ਜਾਂਦੀਆਂ ਹਨ, ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾਂ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰੀ ਮੰਦਭਾਗੇ ਹਾਦਸੇ ਵੀ ਵਾਪਰਦੇ ਹਨ ਜਿੰਨ੍ਹਾਂ ਵਿੱਚ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਮੁੱਖ ਰਖਦੇ ਹੋਏ ਅਤੇ ਪਬਲਿਕ ਹਿੱਤ ਵਿਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ।
ਇਹ ਹੁਕਮ ਮੌਕੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਤੁਰੰਤ ਲਾਗੂ ਹੋਵੇਗਾ ਅਤੇ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਅਮਲ ਵਿੱਚ ਰਹੇਗਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)