ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਕੈਬਨਿਟ ਮੰਤਰੀ ਨੂੰ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂੰ ਕਰਵਾਇਆ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਡਰੱਗ ਤਸਕਰਾਂ ਨਾਲ ਸਬੰਧਤ ਐਨ.ਡੀ.ਪੀ.ਐਸ. ਕੇਸਾਂ ਵਿੱਚ ਕਰੀਬ 1.63 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਵਿੱਚ 47 ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ 215 ਗਿਰੋਹ ਮੈਂਬਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੇ ਮਾਮਲਿਆਂ ਵਿੱਚ ਵੀ ਵੱਡੀ ਰਿਕਵਰੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
Property-Worth-Rs-1-63-Crores-Attached-By-Police-In-Drug-Cases-
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)