ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਵਲੀਪੁਰ ਕਲਾਂ ਅਤੇ ਭੱਠਾ ਧੂਆ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬੀ.ਐਸ.ਸੀ.ਐਗਰੀ (ਆਨਰਜ) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਵੱਲੋਂ ਸਹਾਇਕ ਪ੍ਰੋਫੈਸਰ ਡਾ. ਲੋਪਾਮੁਦਰਾ ਮੋਹਪਾਤਰਾ ਦੀ ਅਗਵਾਈ ਹੇਠ ਪਿੰਡ ਵਲੀਪੁਰ ਕਲਾਂ ਅਤੇ ਭੱਠਾ ਧੂਆ ਵਿਖੇ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਲਗਾਏ ਗਏ ਅਤੇ ਹੋਰ ਸਮਾਜਿਕ ਮੁੱਦਿਆਂ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ । ਪਿੰਡ ਵਲੀਪੁਰ ਕਲਾਂ ਵਿੱਚ ਬਲਾਕ ਮਾਸਟਰ ਟਰੇਨਰ ਬਲਵੀਰ ਸਿੰਘ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਏ। ਵਿਦਿਆਰਥੀਆਂ ਪਰੀਸਦੀਪ, ਮੋਹਿਤ ਅਤੇ ਗੁਰਮਨ ਨੇ ਮੌਜੂਦਾ ਦੌਰ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਭਾਸ਼ਣ ਅਤੇ ਕਵਿਤਾ ਰਾਹੀਂ ਆਪਣੀਆਂ ਭਾਵਨਾਵਾਂ ਪੇਸ਼ ਕੀਤੀਆਂ । ਇਸ ਮੌਕੇ ਬਲਾਕ ਮਾਸਟਰ ਬਲਬੀਰ ਸਿੰਘ ਨੇ ਵੀ ਸੰਬੋਧਨ ਰਾਹੀਂ ਨਸ਼ਿਆਂ ਦੀ ਸਮੱਸਿਆ ਅਤੇ ਉਸਦੇ ਹੱਲ ਬਾਰੇ ਵਿਚਾਰ ਪੇਸ਼ ਕੀਤੇ । ਪਿੰਡ ਭੱਠਾ ਧੂਆ ਵਿਖੇ ਪ੍ਰਾਇਮਰੀ ਸਕੂਲ ਦੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ, ਬਾਲੜੀਆਂ ਦੀ ਸਿੱਖਿਆ, ਪ੍ਰਦੂਸ਼ਣ, ਪਾਣੀ ਦੀ ਸੰਭਾਲ ਸਮੇਤ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਦੇ ਦੁਆਲੇ ਰੈਲੀ ਕੱਢੀ ਗਈ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)