ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਪਿੰਡ ਬੋਪਾਰਾਏ ਕਲਾਂ ਵਿਖੇ ’ਭੋਜਨ ਪ੍ਰੋਸੈਸਿੰਗ ਅਤੇ ਸੰਭਾਲ’ ਵਿਸੇ ’ਤੇ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਬੀ.ਐਸ.ਸੀ. ਖੇਤੀਬਾੜੀ ਅਤੇ ਬਾਗਬਾਨੀ ਦੇ ਅੰਤਮ ਸਾਲ ਦੇ ਵਿਦਿਆਰਥੀ ਜੋ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ ਪਸਾਰ ਵਿਗਿਆਨੀ ਡਾ. ਲਵਲੀਸ਼ ਗਰਗ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਗੱਲਬਾਤ ਲਈ ਸ਼ਾਮਿਲ ਹੋਏ | ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਖੇਤੀ ਉਪਜ ਦੀ ਸਹੀ ਵਰਤੋਂ ਦੀ ਮਹੱਤਤਾ ’ਤੇ ਜੋਰ ਦਿੱਤਾ | ਪਸਾਰ ਮਾਹਿਰ ਡਾ. ਕੁਲਵੀਰ ਕੌਰ ਨੇ ਮਿਕਸਡ ਸਬਜੀਆਂ ਅਤੇ ਆਂਵਲੇ ਦੇ ਅਚਾਰ ਦੀ ਤਿਆਰੀ ਦਾ ਪ੍ਰਦਰਸਨ ਕੀਤਾ ਅਤੇ ਡਾ. ਪੰਕਜ ਕੁਮਾਰ ਨੇ ਖੇਤੀ ਉੱਦਮ ਦੀ ਮਹੱਤਤਾ ਅਤੇ ਆਮਦਨ ਵਧਾਉਣ ਵਿੱਚ ਇਸਦੀ ਭੂਮਿਕਾ ਬਾਰੇ ਦੱਸਿਆ| ਬੋਪਾਰਾਏ ਕਲਾਂ ਵਿਖੇ ਸਕਿੱਲ ਸੈਂਟਰ ਦੀ ਮੁਖੀ ਸ੍ਰੀਮਤੀ ਹਰਪ੍ਰੀਤ ਕੌਰ ਨੇ ਪੀਏਯੂ, ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਸਾਨਦਾਰ ਪ੍ਰੋਗਰਾਮ ਆਯੋਜਿਤ ਕਰਨ ਲਈ ਸਲਾਘਾ ਕੀਤੀ ਅਤੇ ਅਜਿਹੇ ਹੋਰ ਸਿਖਲਾਈ ਕੈਂਪਾਂ ਲਈ ਆਪਣੀ ਇੱਛਾ ਜਾਹਰ ਕੀਤੀ|
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)