- ਵਾਰਡ ਨੰਬਰ 41 ਅਤੇ 50 -ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ -ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾ - ਕਿਹਾ! ਜੇਕਰ ਵੋਟਾਂ ਮੰਗਣ ਲਈ ਘਰ-ਘਰ ਜਾ ਸਕਦੇ ਹਾਂ, ਤਾਂ ਮੁੱਢਲੀਆਂ ਸਹੂਲਤਾਂ ਵੀ ਦਰਵਾਜੇ ਤੱਕ ਪਹੁੰਚਾਈਆਂ ਜਾਣਗੀਆਂ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ -ਮੋਬਾਇਲ ਦਫ਼ਤਰ ਵੈਨ- ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਰਾਮ ਨਗਰ ਦੇ ਵਾਰਡ ਨੰਬਰ 41 ਅਤੇ 50 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ -ਤੇ ਹੀ ਨਿਪਟਾਰਾ ਕਰਨ ਲਈ ਵੀ ਕਿਹਾ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 41 ਅਤੇ 50 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ -ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਦੁਹਰਾਇਆ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ, ਜੋਕਿ ਸਾਡਾ ਫਰਜ਼ ਬਣਦਾ ਹੈ। ਜ਼ਿਕਰਯੋਗ ਹੈ ਕਿ 25 ਅਕਤੂਬਰ, 2022 ਨੂੰ ਲੁਧਿਆਣਾ ਫੇਰੀ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ -ਮੋਬਾਇਲ ਦਫ਼ਤਰ ਵੈਨ- ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ। ਵਿਧਾਇਕ ਸਿੱਧੂ ਨੇ ਕਿਹਾ ਕਿ -ਮੋਬਾਇਲ ਦਫ਼ਤਰ ਵੈਨ- ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 -ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)