ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਮਿਲੀ ਸ਼ਾਨਦਾਰ ਜਿੱਤ ਲਈ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਸਮੁੱਚੇ ਦੇਸ਼ ਵਾਸੀਆਂ ਅਤੇ ਭਾਜਪਾ ਵਰਕਰਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਗੁਪਤਾ ਨੇ ਕਿਹਾ ਕਿ ਗੁਜਰਾਤ ਦੀ ਸੂਝਵਾਨ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਦੇ ਹਿੱਤ ਵਿੱਚ ਠੋਸ ਅਤੇ ਨਿਰਣਾਇਕ ਫੈਸਲਿਆਂ ਅਤੇ ਲੋਕ-ਕਲਿਆਣਕਾਰੀ ਨੀਤੀਆਂ ਵਿੱਚ ਭਰੋਸਾ ਪ੍ਰਗਟਾਉਂਦਿਆਂ ਭਾਰਤੀ ਜਨਤਾ ਪਾਰਟੀ ਨੂੰ 155 ਤੋਂ ਵੱਧ ਸੀਟਾਂ ‘ਤੇ ਬਹੁਮਤ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ। ਜੀਵਨ ਗੁਪਤਾ ਨੇ ਜਾਰੀ ਆਪਣੇ ਬਿਆਨ -ਚ ਕਿਹਾ ਕਿ ਗੁਜਰਾਤ ਚੋਣ ਨਤੀਜਿਆਂ ਨੇ ਕਈ ਚੋਣ ਵਿਸ਼ਲੇਸ਼ਕਾਂ ਦੀਆਂ ਭਵਿੱਖਬਾਣੀਆਂ ਨੂੰ ਗਲਤ ਸਾਬਤ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਇਸ ਵਾਰ 150 ਪਾਰ ਅਤੇ ਜਨਤਾ ਨੇ ਇੱਕ ਵਾਰ ਫਿਰ ਪ੍ਰਧਾਨਮੰਤਰੀ ਨਰੇਂਦਰ ਮੋਦੀ ‘ਤੇ ਭਰੋਸਾ ਜਤਾਉਂਦਿਆਂ ਹੋਈਆਂ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਦੇ ਕੇ ਗੁਜਰਾਤ ਦੀ ਕਮਾਨ ਇੱਕ ਵਾਰ ਫਿਰ ਤੋਂ ਬੀਜੇਪੀ ਨੂੰ ਸੌਂਪੀ ਹੈ। ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਦਾ ਸਮਰਥਨ ਕੀਤਾ ਹੈ। ਇਹ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਦੇ ਵਿਸ਼ਵ ਪ੍ਰਸਿੱਧ ਅਤੇ ਦੇਸ਼ ਦੇ ਹਰਮਨ ਪਿਆਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ -ਤੇ ਲੋਕਾਂ ਦਾ ਅਟੁੱਟ ਵਿਸ਼ਵਾਸ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਭਾਰਤ ਨੂੰ ਵਿਸ਼ਵ-ਗੁਰੂ ਅਤੇ ਵਿਸ਼ਵ ਸ਼ਕਤੀ ਬਣਾਉਣ ਦੇ ਦੇਖੇ ਗਏ ਸੁਫਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਤਿਆਰ ਹਨ ਅਤੇ ਦੇਸ਼ ਅਤੇ ਖੁਦ ਦੀ ਤਰੱਕੀ ਚਾਹੁੰਦੇ ਹਨ। ਜੀਵਨ ਗੁਪਤਾ ਨੇ ਕਿਹਾ ਕਿ ਹਿਮਾਚਲ -ਚ ਲੋਕਾਂ ਨੇ ਹਮੇਸ਼ਾ ਹੀ ਪੰਜ ਸਾਲਾਂ ਬਾਅਦ ਸਰਕਾਰ ਬਦਲੀ ਹੈ। ਭਾਵੇਂ ਹਿਮਾਚਲ ਪ੍ਰਦੇਸ਼ ਦੇ ਨਤੀਜਿਆਂ ਵਿੱਚ ਭਾਜਪਾ ਸੱਤਾ ਤੋਂ ਬਾਹਰ ਹੋ ਗਈ ਹੈ ਪਰ ਫਿਰ ਵੀ ਐਂਟੀ-ਇਨਕੰਪੈਨ੍ਸੀ ਲਹਿਰ ਦੇ ਚੱਲਦਿਆਂ ਕਾਂਗਰਸ ਨੂੰ ਸਖ਼ਤ ਟੱਕਰ ਦਿੰਦੇ ਹੋਏ ਇੱਕ ਮਜ਼ਬੂਤ ਪ੍ਰਤੀਦਵਧੀ ਅਤੇ ਮਜ਼ਬੂਤ ਵਿਰੋਧੀ ਧਿਰ ਵਜੋਂ ਮੈਦਾਨ ਵਿੱਚ ਹੈ। ਸ਼ਰਮਾ ਨੇ ਕਿਹਾ ਕਿ ਦੋਵਾਂ ਸੂਬਿਆਂ -ਚ -ਆਪ- ਦਾ ਸਫ਼ਾਇਆ ਹੋ ਗਿਆ ਹੈ। ਇਸ ਤੋਂ ਸਾਫ਼ ਹੈ ਕਿ ਜਨਤਾ ਨੂੰ ਆਪ ਦੇ ਝੂਠ ਅਤੇ ਝੂਠੇ ਵਾਅਦਿਆਂ ਨੂੰ ਘਾਹ ਨਹੀਂ ਪਾਇਆI ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਜਨਤਾ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਫਤਵਾ ਦੇਵੇਗੀ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)