politics-crime-education-news-punjab

ਵਾਰਡ ਨੰਬਰ 13 ਅਧੀਨ ਪ੍ਰੇਮ ਵਿਹਾਰ -ਚ 60 ਲੱਖ ਦੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Commencement of development works started, costing 60 lakhs

Dec16,2022 | Ayushi sharma | ludhiana

ਹਲਕਾ ਪੂਰਬੀ ਦੇ ਵਾਰਡ ਨੰਬਰ 13 ਅਧੀਨ ਮੁਹੱਲਾ ਪ੍ਰੇਮ ਵਿਹਾਰ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲ਼ਾ ਵੱਲੋਂ ਕੀਤਾ ਗਿਆ । ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਪੂਰਬੀ ਨੁੰ ਵਿਕਾਸ ਪੱਖੋਂ ਕਾਫ਼ੀ ਪਛਾੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਹਲਕੇ ਅੰਦਰ ਵਿਕਾਸ ਦੇ ਦਾਅਵੇ ਤਾਂ ਬਹੁਤ ਕੀਤੇ ਪਰ ਹਾਲਾਤ ਦੇਖਕੇ ਇਹ ਦਾਅਵੇ ਸਾਫ਼ ਤੌਰ ਤੇ ਖੋਖਲੇ ਨਜ਼ਰ ਆ ਰਹੇ ਹਨ । ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੌ ਵਿਕਾਸ ਦੇ ਵਾਅਦੇ ਕੀਤੇ ਹਨ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਪੂਰਿਆਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਜ਼ਮੀਨੀ ਪੱਧਰ -ਤੇ ਵਿਕਾਸ ਕਰਵਾ ਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਸੁਰਜੀਤ ਸਿੰਘ ਠੇਕੇਦਾਰ, ਪ੍ਰਿੰਸੀਪਲ ਇੰਦਰਜੀਤ ਕੌਰ, ਲੱਖਵਿੰਦਰ ਗਿੱਲ, ਗੁਰਨਾਮ ਰੰਧਾਵਾ, ਪ੍ਰਵੀਨ ਸ਼ਰਮਾ, ਅਵਤਾਰ ਦਿਓਲ, ਮੱਖਣ ਸਿੰਘ, ਕ੍ਰਿਸ਼ਨ ਸ਼ਰਮਾ, ਵਿੱਕੀ ਵਰਮਾ, ਰਾਜ ਗਰੇਵਾਲ, ਬਾਰੂ ਗਰੇਵਾਲ, ਮੋਹਿਤ ਸ਼ਰਮਾ, ਗੁਰਸ਼ਰਨ ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ ।

politics-crime-education-news-punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB