politics-crime-education-news-punjab

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ -ਚ, ਕਾਰੋਬਾਰੀਆਂ ਵਲੋਂ ਕੈਬਨਿਟ ਮੰਤਰੀਆਂ ਨਿੱਜਰ ਤੇ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

Dec20,2022 | NARINDER KUMAR |

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਕੈਰੀ ਬੈਗ, ਪਲਾਸਟਿਕ ਉਦਯੋਗ ਅਤੇ ਮਿਕਸ ਲੈਂਡ ਯੂਜ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਪ੍ਰਸ਼ਾਸ਼ਕੀ ਸੁਧਾਰ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਵੱਖ-ਵੱਖ ਮੁੱਦਿਆਂ -ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ ਵੀ ਮੌਜੂਦ ਸਨ। ਕੈਬਨਿਟ ਮੰਤਰੀਆਂ ਸ. ਇੰਦਰਬੀਰ ਸਿੰਘ ਨਿੱਜਰ ਅਤੇ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਪਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਾਂਝੇ ਤੌਰ -ਤੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਜਲਦ ਇਨ੍ਹਾਂ ਮੁਸ਼ਕਿਲਾਂ ਦਾ ਇੱਕ-ਇੱਕ ਕਰਕੇ ਨਿਪਟਾਰਾ ਕੀਤਾ ਜਾਵੇਗਾ। ਉਦਯੋਗਪਤੀਆਂ ਦੇ ਵਫਦ ਵਲੋਂ ਵਿਧਾਇਕ ਸਿੱਧੂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਹੜੇ ਇਸ ਔਖੀ ਘੜੀ ਵਿੱਚ ਉਨ੍ਹਾ ਦੇ ਨਾਲ ਚੱਟਾਨ ਵਾਂਗ ਡੱਟ ਕੇ ਖੜ੍ਹੇ ਹੋਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨਾਲ ਨਾਨ-ਵੂਵਨ ਬੈਗ ਉਦਯੋਗ ਤੋਂ ਇਲਾਵਾ ਹੋਰ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਉਦਯੋਗਪਤੀਆਂ ਵਲੋਂ ਆਪਣੀਆਂ ਔਕੜਾਂ ਬਾਰੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ।

politics-crime-education-news-punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB