ਡਾ. ਏਵੀਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਦੇ ਹਨ: ਰਾਜੀਵ ਕੁਮਾਰ ਲਵਲੀ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸਾ ਨਗਰੀ ਪੁਲੀ ਵਿੱਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ -ਤੇ ਕਰਵਾਏ ਪ੍ਰੋਗਰਾਮ ਦੌਰਾਨ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਰਾਜੀਵ ਕੁਮਾਰ ਲਵਲੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿਥੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਧਿਆਪਕ ਸਿੱਖਿਆ ਦੇ ਕੇ ਬੱਚਿਆਂ ਦੇ ਚਰਿੱਤਰ ਦਾ ਨਿਰਮਾਣ ਕਰਦਾ ਹੈ ਅਤੇ ਇੱਕ ਪੜ੍ਹਿਆ ਲਿਖਿਆ ਨਾਗਰਿਕ ਇੱਕ ਚੰਗੇ ਰਾਸ਼ਟਰ ਦਾ ਨਿਰਮਾਣ ਕਰਦਾ ਹੈ। ਉਨ੍ਹਾਂ ਨੇ ਦੇਸ਼ ਦੀ ਪਹਿਲੀ ਮਹਿਲਾ ਅਧਿਆਪਕ ਸਾਵਿਤਰੀਬਾਈ ਫੂਲੇ ਨੂੰ ਅਧਿਆਪਕ ਦਿਵਸ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਤੇ ਸਾਥੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਪ੍ਰਿੰਸੀਪਲ ਉਮਾ ਬਰਨਾਰਡ, ਅਮਿਤਾ ਰਾਜਨ, ਹਰਸ਼ ਵਾਲਾ ਅਤੇ ਸੋਨੀਆ ਵੀ ਹਾਜ਼ਰ ਸਨ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨਾਲ ਸਬੰਧਤ ਵੱਖ-ਵੱਖ ਕਾਰਡ ਆਪਣੇ ਅਧਿਆਪਕਾਂ ਨੂੰ ਭੇਟ ਕੀਤੇ ਗਏ, ਜਿਨ੍ਹਾਂ ਨੂੰ ਅਧਿਆਪਕਾਂ ਨੇ ਖੁਸ਼ੀ ਨਾਲ ਪ੍ਰਵਾਨ ਕੀਤਾ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)