politics-crime-education-news-punjab

ਮਾਲਵਾ ਸੱਭਿਆਚਾਰ ਮੰਚ ਵੱਲੋਂ ਸਮਾਜਿਕ ਤਾਣੇ ਬਾਣੇ ਵਿੱਚ ਨਿਘਾਰ ਦੀ ਰੋਕਥਾਮ ਬਾਰੇ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ

Dec30,2022 | NARINDER KUMAR |

ਮਾਲਵਾ ਸੱਭਿਆਚਾਰ ਮੰਚ ਵੱਲੋਂ ਸਮਾਜਿਕ ਤਾਣੇ ਬਾਣੇ ਵਿੱਚ ਆ ਰਹੇ ਨਿਘਾਰ ਨੂੰ ਰੋਕਣ ਲਈ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਚ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੇਂਦਿਆਂ ਦੱਸਿਆ ਕਿ ਮੁੱਖ ਬੁਲਾਰੇ ਉੱਘੇ ਲੇਖਕ ਤੇ ਸਾਬਕਾ ਪੁਲਿਸ ਕਮਿਸ਼ਨਰ(ਰੀਟਃ) ਸਃ ਗੁਰਪ੍ਰੀਤ ਸਿੰਘ ਤੂਰ ਅਤੇ ਇਸ ਸਾਲ ਦੇ ਪੰਜਾਬੀ ਵਿੱਚ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸ਼੍ਰੀ ਸੁਖਜੀਤ ਸਿੰਘ ਮਾਛੀਵਾੜਾ ਹੋਣਗੇ। ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਐੱਸ ਪੀ ਸਿੰਘ ਕਰਨਗੇ ਜਦ ਕਿ ਮੁੱਖ ਮਹਿਮਾਨ ਵਜੋਂ ਫ਼ਰੀਦਕੋਟ ਹਲਕੇ ਦੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਪੁੱਜਣਗੇ। ਮਾਲਵਾ ਸੱਭਿਆਚਾਰ ਮੰਚ ਦੀ ਇਸ ਸਬੰਧੀ ਹੋਈ ਇਕੱਤਰਤਾ ਵਿੱਚ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਤੇ ਜਨਰਲ ਸਕੱਤਰ ਜਸਬੀਰ ਸਿੰਘ ਰਾਣਾ ਝਾਂਡੇ ਸ਼ਾਮਿਲ ਹੋਏ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੂੰ ਮਾਲਵਾ ਸੱਭਿਆਚਾਰ ਮੰਚ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਕਵੀ ਦਰਬਾਰ ਦੇ ਕਨਵੀਨਰ ਤ੍ਰੈਲੋਚਨ ਲੋਚੀ ਤੇ ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਜਾਣ ਵਾਲੇ ਕਵੀ ਦਰਬਾਰ ਵਿੱਚ ਪ੍ਰੋਃ ਰਵਿੰਦਰ ਭੱਠਲ,ਸਵਰਨਜੀਤ ਸਵੀ,ਜਸਵੀਰ ਝੱਜ,ਪ੍ਰਭਜੋਤ ਸੋਹੀ,ਮਨਜਿੰਦਰ ਧਨੋਆ,ਰਾਜਦੀਪ ਤੂਰ,ਦਵਿੰਦਰ ਕੌਰ ਗਿੱਲ ਕਲਕੱਤਾ ,ਗੁਰਦਿਆਲ ਸ਼ੌਂਕੀ, ਜਸਵਿੰਦਰ ਧਨਾਨਸੂ,ਗੁਰਚਰਨ ਕੌਰ ਕੋਚਰ ,ਹਰਬੰਸ ਮਾਲਵਾ,ਹਰਸਿਮਰਤ ਕੌਰ,ਅਮਰਜੀਤ ਸ਼ੇਰਪੁਰੀ,ਕਰਮਜੀਤ ਗਰੇਵਾਲ ਤੇ ਬਲਦੇਵ ਸਿੰਘ ਝੱਜ ਸ਼ਾਮਿਲ ਹੋਣਗੇ।

politics-crime-education-news-punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB