ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਪੁਲਿਸ ਅਤੇ ਐਨੀ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਆਈਟਮਾਂ ਬਾਰੇ ਫੈਸਲਾ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਿਹਰਸਲ 21 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਸ੍ਰੀ ਪੰਚਾਲ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਹਰੇਕ ਅਧਿਕਾਰੀ ਨੂੰ ਸਮਾਗਮ ਦੌਰਾਨ ਸੁਚਾਰੂ ਢੰਗ ਨਾਲ ਕੰਮਕਾਜ ਚਲਾਉਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਸ੍ਰੀ ਪੰਚਾਲ ਨੇ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਅਤੇ ਸਥਾਈ ਐਂਬੂਲੈਂਸ ਸਮੇਤ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਨੂੰ ਗਣਤੰਤਰ ਦਿਵਸ ਸਮਾਗਮਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਅਧਿਕਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਬੀਰ ਸਿੰਘ ਕੋਹਲੀ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਅਤੇ ਹੋਰ ਹਾਜ਼ਰ ਸਨ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)