punjab-politics-crime-educational-news

ਪੀ.ਏ.ਯੂ. ਦੇ 382 ਵਿਦਿਆਰਥੀਆਂ ਨੇ 15 ਦਿਨਾਂ ਐੱਨ.ਐੱਸ.ਓ ਕੈਂਪ ਵਿੱਚ ਸ਼ਿਰਕਤ ਕੀਤੀ

Sep7,2022 | MEENU GALHOTRA | ludhiana

ਪੀ.ਏ.ਯੂ. ਦੇ 382 ਵਿਦਿਆਰਥੀਆਂ ਨੇ 15 ਦਿਨਾਂ ਐੱਨ.ਐੱਸ.ਓ ਕੈਂਪ ਵਿੱਚ ਸ਼ਿਰਕਤ ਕੀਤੀ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਨੂੰ ਵਧਾਉਣ ਅਤੇ ਸਰੀਰਕ ਤੰਦਰੁਸਤੀ ਲਈ ਨੈਸ਼ਨਲ ਸਪੋਰਟਸ ਆਰਗੇਨਾਈਜ਼ੇਸ਼ਨ (ਐੱਨ.ਐੱਸ.ਓ) ਦੇ 15 ਦਿਨਾਂ ਕੈਂਪ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਰੇ ਵੱਖ-ਵੱਖ ਕਾਲਜਾਂ ਦੇ 382 ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਅਥਲੈਟਿਕਸ, ਬੈਡਮਿੰਟਨ, ਬਾਸਕਟਬਾਲ, ਸਾਈਕਲਿੰਗ, ਸ਼ੂਟਿੰਗ, ਕ੍ਰਿਕਟ, ਫੁੱਟਬਾਲ, ਹਾਕੀ, ਵਾਲੀਬਾਲ, ਹੈਂਡਬਾਲ, ਟੇਬਲ ਟੈਨਿਸ, ਤੈਰਾਕੀ, ਕਬੱਡੀ ਅਤੇ ਵੇਟਲਿਫਟਿੰਗ ਵਿੱਚ ਕੋਚਿੰਗ ਦਿੱਤੀ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸਕਾਰਾਤਮਕ ਰਵੱਈਏ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ. ਦੇ ਮਾਣਯੋਗ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਪ੍ਰਤੀ ਉਤਸ਼ਾਹਜਨਕ ਬਨਾਉਂਦੇ ਹਨ ਅਤੇ ਵਿਦਿਆਰਥੀ ਵੱਖ-ਵੱਖ ਖੇਡਾਂ ਪ੍ਰਤੀ ਜਾਣਕਾਰੀ ਵੀ ਪ੍ਰਾਪਤ ਕਰਦੇ ਹਨ । ਡਾ. ਗੋਸਲ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਅਨੁਸਾਸ਼ਨ ਨਾਲ ਜੋੜਦੇ ਹਨ, ਉਹ ਵਕਤ ਸਿਰ ਉੱਠਦੇ, ਸੌਂਦੇ, ਖਾਣਾ ਖਾਂਦੇ ਅਤੇ ਸਰੀਰਕ ਕਸਰਤ ਕਰਦੇ ਹਨ । ਉਹਨਾਂ ਕਿਹਾ ਜਲਦੀ ਸੌਣ ਅਤੇ ਜਲਦੀ ਉੱਠਣ ਨਾਲ ਮਨੁੱਖ ਸਿਹਤਮੰਦ ਰਹਿੰਦਾ ਹੈ ਅਤੇ ਮਾਨਸਿਕ ਤੌਰ ਤੇ ਵੀ ਮਜ਼ਬੂਤ ਬਣਦਾ ਹੈ । ਇਸ ਮੌਕੇ ਡਾ. ਜੀ.ਐਸ. ਬੁੱਟਰ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਕਿਹਾ ਕਿ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸਰੀਰ ਨੂੰ ਮਜ਼ਬੂਤ, ਸਰੀਰਕ ਤੌਰ `ਤੇ ਤੰਦਰੁਸਤ ਅਤੇ ਮਾਨਸਿਕ ਤੌਰ `ਤੇ ਸੁਚੇਤ ਬਣਾਉਣ ਲਈ ਉਤਸ਼ਾਹਿਤ ਕਰਨਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਇਹਨਾਂ ਖੇਡ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਵਧਾਈ ਦਿੱਤੀ ।

punjab-politics-crime-educational-news


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB