ਸਰਾਭਾ ਨਗਰ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਸਾਈਬਰ ਕ੍ਰਾਈਮ ਹੈਲਪ ਡੈਸਕ ਯੂਨਿਟ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕੀਤਾ ਅਤੇ ਕਿਹਾ ਕਿ ਲੋਕ ਸਾਈਬਰ ਧੋਖਾਧੜੀ ਤੋਂ ਬਚਣ ਲਈ ਇਸ ਹੈਲਪ ਡੈਸਕ ਦੀ ਮਦਦ ਲੈ ਸਕਦੇ ਹਨ।ਉਨ੍ਹਾਂ ਜਿੱਥੇ ਪੈਸਿਆਂ ਦੇ ਲੈਣ-ਦੇਣ ਦਾ ਜ਼ਿਕਰ ਕੀਤਾ | ਤਾਂ OTP ਦੇ ਨਾਂ ਤੇ ਲੋਕਾਂ ਤੋਂ ਪੈਸੇ ਦੀ ਠੱਗੀ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ ਇਸ ਦੌਰਾਨ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਹੈਲਪ ਡੈਸਕ ਰਾਹੀਂ ਲੋਕ ਇੱਥੇ 24 ਘੰਟੇ ਆਪਣੀਆਂ ਸਮੱਸਿਆਵਾਂ ਲੈ ਕੇ ਆ ਸਕਦੇ ਹਨ ਤਾਂ ਜੋ ਇਸ ਦਾ ਹੱਲ ਕੀਤਾ ਜਾ ਸਕੇ, ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਬੈਂਕ ਜਾਂ ਵਿਸ਼ੇਸ਼ ਵਿਅਕਤੀ ਤੁਹਾਨੂੰ ਫੋਨ ਤੇ ਕਾਲ ਕਰੇ ਅਤੇ ਤੁਹਾਡੀ ਡਿਟੇਲ ਮੰਗੇ ਤਾਂ ਨਾ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਠਗ ਭੋਲੇ-ਭਾਲੇ ਲੋਕਾਂ ਨੂੰ ਆਪਣੀ ਧੋਖਾਧੜੀ ਦਾ ਸ਼ਿਕਾਰ ਬਣਾਉਂਦੇ ਹਨ, ਜਿਸ ਕਾਰਨ ਉਨ੍ਹਾਂ ਦੇ ਖਾਤੇ ਚੋਂ ਪੈਸੇ ਕਢਵਾ ਲਏ ਜਾਂਦੇ ਹਨ, ਜਿਸ ਲਈ ਲੋਕ ਇਸ ਦਾ ਸ਼ਿਕਾਰ ਹੁੰਦੇ ਹਨ। ਕਿਹਾ ਕਿ ਇਸ ਯੂਨਿਟ ਦੀ ਮਦਦ ਨਾਲ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)